DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest Outside Powercom Office: ਕਿਸਾਨਾਂ ਨੇ ਪਾਵਰਕੌਮ ਨੂੰ ਦਿਖਾਈ ਪਾਵਰ

ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਪਾਵਰਕੌਮ ਦੇ ਐੱਸ ਈ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਮੇ ਕੱਟਾਂ ਤੋਂ ਦੁਖੀ ਹੋਏ ਕਿਸਾਨਾਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐੱਸ ਈ ਦਫਤਰ ਸੰਗਰੂਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਵਿੱਤ ਸਕੱਤਰ ਸਤਨਾਮ ਸਿੰਘ ਕਿਲ੍ਹਾ ਭਰੀਆਂ, ਬੀ ਕੇ ਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀ ਕੇ ਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਹਿਗੜ੍ਹ ਭਾਦਸੋਂ, ਬੀ ਕੇ ਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ,ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਤੇ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਦਾਅਵਾ ਕਰਦੀ ਸੀ ਕਿ ਕਿਸਾਨਾਂ ਨੂੰ ਦਿਨ ਸਮੇਂ ਅੱਠ ਘੰਟੇ ਮੋਟਰਾਂ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਘਰੇਲੂ ਬਿਜਲੀ ਸਪਲਾਈ 24 ਘੰਟੇ ਦਿੱਤੀ ਜਾਵੇਗੀ। ਪਿਛਲੇ ਕਾਫੀ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੋ ਤੋਂ ਤਿੰਨ ਘੰਟੇ ਆ ਰਹੀ ਹੈ। ਇਹੀ ਹਾਲ ਘਰੇਲੂ ਬਿਜਲੀ ਸਪਲਾਈ ਦਾ ਹੈ ਜਦੋਂ ਕਿ ਝੋਨੇ ਦੀ ਫਸਲ ਪੂਰੀ ਨਿਸਰੀ ਹੋਈ ਹੈ ਜਿਸ ਨੂੰ ਬਹੁਤ ਜਿਆਦਾ ਪਾਣੀ ਦੀ ਜ਼ਰੂਰਤ ਹੈ। ਜੇ ਇਸ ਸਮੇਂ ਸੋਕਾ ਲੱਗਦਾ ਹੈ, ਫਸਲ ਨੂੰ ਪਾਣੀ ਨਹੀਂ ਮਿਲਦਾ ਤਾਂ ਕਿਸਾਨਾਂ ਦੀ ਫ਼ਸਲ ਦਾ ਝਾੜ ਅੱਧਾ ਰਹਿ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਿਜਲੀ ਸਪਲਾਈ ਦਾ ਇਹੀ ਹਾਲ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਪਾਵਰਕੌਮ ਦੇ ਐੱਸ ਈ ਵੱਲੋਂ ਧਰਨੇ ਵਿੱਚ ਪੁੱਜ ਕੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਦੂਰ ਕਰਨ ਦਾ ਭਰੋਸਾ ਦਿਵਾਇਆ ਜਿਸ ਮਗਰੋਂ ਧਰਨਾ ਸਮਾਪਤ ਹੋਇਆ।

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸੰਯੁਕਤ ਕਿਸਾਨ ਮੋਰਚਾ ਬਲਾਕ ਪਾਤੜਾਂ ਵੱਲੋਂ ਪਾਵਰਕੌਮ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਹਰਭਜਨ ਸਿੰਘ ਬੁੱਟਰ, ਕੁਲਵੰਤ ਸਿੰਘ ਮੌਲਵੀਵਾਲਾ ਅਤੇ ਗੁਰਵਿੰਦਰ ਸਿੰਘ ਦੇਧਨਾ ਨੇ ਪੰਜਾਬ ਸਰਕਾਰ, ਪਾਵਰਕੌਮ ਦੇ ਦੋਗਲੇਪਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਨਾ ਖੇਤਾਂ ਵਾਲੀ ਸਪਲਾਈ ਚੱਲ ਰਹੀ ਹੈ ਅਤੇ ਨਾ ਹੀ ਘਰਾਂ ਵਾਲੀ, ਆਮ ਲੋਕ ਅਤੇ ਕਿਸਾਨ ਪ੍ਰੇਸ਼ਾਨ ਹਨ। ਭਗਵੰਤ ਮਾਨ ਸਰਕਾਰ ਅੱਠ ਘੰਟੇ ਨਿਰੰਤਰ ਬਿਜਲੀ ਦੇਣ ਦੇ ਕੀਤੇ ਵਾਅਦੇ ਫੋਕੇ ਨਜ਼ਰ ਆ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅੱਠ ਘੰਟੇ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾਵੇ ਅਤੇ ਪਿੰਡਾਂ ਵਿੱਚੋਂ ਕੱਟੀ ਜਾ ਰਹੀ ਬਿਜਲੀ ਤੁਰੰਤ ਬਹਾਲ ਕੀਤੀ ਜਾਵੇ। ਇਸ ਮੌਕੇ ਸੁਬੇਗ ਸਿੰਘ ਸੂਤਰਾਣਾ, ਹਰਭਜਨ ਸਿੰਘ ਧੂਹੜ੍ਹ, ਜਗਜੀਤ ਸਿੰਘ, ਰਾਮਚੰਦ ਚੁਨਾਗਰਾ, ਲਾਭ ਸਿੰਘ, ਜਾਨਪਾਲ ਸਿੰਘ ਕਾਂਗਥਲਾ, ਮਹਿੰਦਰ ਸਿੰਘ ਖਾਂਗ, ਬਲਜੀਤ ਸਿੰਘ ਦੇਧਨਾ ਅਤੇ ਸਾਧਾ ਸਿੰਘ ਹਾਜ਼ਰ ਸਨ ।

Advertisement

ਵੱਡੇ ਬਿੱਲਾਂ ਦੀ ਸਮੱਸਿਆ ਦਾ ਹੱਲ ਨਾ ਕਰਨ ’ਤੇ ਸੰਘਰਸ਼ ਦੀ ਚਿਤਾਵਨੀ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਇਥੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਬਿਜਲੀ ਦੀ ਸਪਲਾਈ ਵਿੱਚ ਕੀਤੀ ਜਾ ਰਹੀ ਕਟੌਤੀ ਅਤੇ ਘਰੇਲੂ ਖਪਤਕਾਰਾਂ ਨੂੰ ਭੇਜੇ ਜਾ ਰਹੇ ਵੱਡੇ-ਵੱਡੇ ਬਿਜਲੀ ਬਿੱਲਾਂ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਪ੍ਰਬੰਧਕੀ ਢਾਂਚੇ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਿਜਲੀ ਦੀ ਸਪਲਾਈ ਨਿਰੰਤਰ ਨਾ ਕੀਤੀ ਗਈ ਅਤੇ ਵੱਡੇ ਬਿੱਲਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਹਜੂਰਾ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਬ੍ਰਿਜ ਲਾਲ ਬਠਾਉਣੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਤਜਿੰਦਰ ਸਿੰਘ ਹਾਸ਼ਮਪੁਰਆ ਆਦਿ ਨੇ ਸੰਬੋਧਨ ਕੀਤਾ।

Advertisement
Advertisement
×