ਖੇਤਰੀ ਪ੍ਰਤੀਨਿਧ
ਪਟਿਆਲਾ, 10 ਸਤੰਬਰ
ਅੱਜ ਇਥੇ ਮਾਲ ਰੋਡ ’ਤੇ ਸਥਿਤ ਓਮੈਕਸ ਮਾਲ ਵਿਚਲੇ ਥੀਏਟਰ ਵਿੱਚ ਕੰਗਨਾ ਰਣੌਤ ਦੀ ਰਿਲੀਜ਼ ਹੋਣ ਵਾਲੀ ਫਿਲਮ ‘ਥਲਾਇਵੀ’ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਥੀਏਟਰ ਦੇ ਬਾਹਰ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਆਗੂ ਅਵਤਾਰ ਸਿੰਘ ਕੌਰਜੀਵਾਲਾ ਦਾ ਕਹਿਣਾ ਸੀ ਕਿ ਕੰਗਨਾ ਰਣੌਤ ਨੇ ਕਿਸਾਨ ਮੋਰਚੇ ਵਿਚ ਸ਼ਾਮਲ ਬੀਬੀਆਂ ਬਾਰੇ ਕਥਿਤ ਤੌਰ ’ਤੇ ਮਾੜੀਆਂ ਟਿੱਪਣੀਆਂ ਕੀਤੀਆਂ ਸਨ ਜਿਸ ਕਰਕੇ ਕਿਸਾਨ ਵਰਗ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕੰਗਨਾ ਰਣੌਤ ਦੀ ਫਿਲਮ ਨਾ ਸਿਰਫ਼ ਪਟਿਆਲਾ, ਬਲਕਿ ਪੰਜਾਬ ਵਿੱਚ ਕਿਤੇ ਵੀ ਨਹੀਂ ਚੱਲਣ ਦਿੱਤੀ ਜਾਵੇਗੀ।