ਖੇਤਰੀ ਪ੍ਰਤੀਨਿਧ
ਪਟਿਆਲਾ, 31 ਦਸੰਬਰ
ਬਾਗਬਾਨੀ ਵਿਭਾਗ ਪੰਜਾਬ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਅਧੀਨ ਕੋਲਡ ਸਟੋਰ ਟਾਈਪ-2, ਰਾਈਪਨਿੰਗ ਚੈਂਬਰ, ਪ੍ਰੀ-ਕੂਲਿੰਗ ਯੂਨਿਟ, ਰੈਫਰਿਜਰੇਟਰ ਵੈਨ, ਕੋਲਡ ਰੂਮ, ਖੁੰਬਾਂ ਦੀ ਕਾਸ਼ਤ ਲਈ ਕੰਪੋਸਟ ਮੇਕਿੰਗ ਯੂਨਿਟ, ਲੋ-ਟਨਲ, ਪਿਆਜ਼ ਦੀ ਸਟੋਰੇਜ, ਸ਼ਹਿਦ ਦੀਆਂ ਮੱਖੀਆਂ ਪਾਲਣ, ਬਾਗ ਲਗਾਉਣ, ਪੌਲੀ ਹਾਊਸ ਅਤੇ ਫੁੱਲਾਂ ਦੀ ਖੇਤੀ ਸਬੰਧੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।