ਆਕੜ ਵਿੱਚ ਕਿਸਾਨ ਯੂਨੀਅਨ ਦੀ ਮੀਟਿੰਗ
ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਆਕੜ ਦੇ ਦੀਵਾਨ ਹਾਲ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ ) ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਅਤੇ ਸੂਬਾ ਖ਼ਜ਼ਾਨਚੀ ਮਾਨ ਸਿੰਘ ਰਾਜਪੁਰਾ...
Advertisement
ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਆਕੜ ਦੇ ਦੀਵਾਨ ਹਾਲ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ ) ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਅਤੇ ਸੂਬਾ ਖ਼ਜ਼ਾਨਚੀ ਮਾਨ ਸਿੰਘ ਰਾਜਪੁਰਾ ਸ਼ਾਮਲ ਹੋਏ। ਮੀਟਿੰਗ ਦੌਰਾਨ ਐੱਮ ਐੱਸ ਪੀ ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਨ, ਸੰਪੂਰਨ ਕਰਜ਼ਾ ਮੁਕਤੀ, ਬਿਜਲੀ ਸੋਧ ਬਿੱਲ, ਬੀਜ ਐਕਟ ਅਤੇ ਮਗਨਰੇਗਾ ਵਿੱਚ ਤਬਦੀਲੀਆਂ ਦੇ ਵਿਰੋਧ ਬਾਰੇ ਤੇ ਪਿੰਡ ਆਕੜ ਦੀ ਮੰਡੀ ਸਬੰਧੀ ਮਸਲੇ ਬਾਰੇ ਵੀ ਚਰਚਾ ਹੋਈ। ਜ਼ਿਲ੍ਹਾ ਲੀਡਰਸ਼ਿਪ ਵਿੱਚ ਬਦਲਾਅ ਕਰਦਿਆਂ ਜਗਦੀਪ ਸਿੰਘ ਅਲੂਣਾ ਨੂੰ ਪਟਿਆਲਾ ਜ਼ਿਲ੍ਹੇ ਦਾ ਕਨਵੀਨਰ ਨਿਯੁਕਤ ਕੀਤਾ ਗਿਆ। ਗੁਰਮੀਤ ਸਿੰਘ ਟਹਿਲਪੁਰਾ, ਦਲਜੀਤ ਸਿੰਘ ਕਾਲਾ, ਸਤਪਾਲ ਸਿੰਘ ਅਤੇ ਗੁਰਜੰਟ ਸਿੰਘ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ।
Advertisement
Advertisement
×

