DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੌਲ ਪਲਾਜ਼ਿਆਂ ਨੂੰ ਭਲਕੇ ਪਰਚੀ ਮੁਕਤ ਕਰਨਗੇ ਕਿਸਾਨ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਨੌਰ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਘਿਓਰਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਹੋੇਰ ਰਾਜਸੀ ਆਗੂਆਂ ਦੀ ਰਿਹਾਈ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੇ ਕੇ ਯੂ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨ ਪਾਲ।
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਨੌਰ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਘਿਓਰਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਦੌਰਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਹੋੇਰ ਰਾਜਸੀ ਆਗੂਆਂ ਦੀ ਰਿਹਾਈ ਲਈ ਮੁਹਾਲੀ ਵਿੱਚ ਤਿੰਨ ਸਾਲਾਂ ਤੋਂ ਜਾਰੀ ਕੌਮੀ ਇਨਸਾਫ ਮੋਰਚੇ ਵੱਲੋਂ 12 ਜਨਵਰੀ ਨੂੰ ਟੌਲ ਪਲਾਜ਼ਿਆਂ ’ਤੇ ਧਰਨੇ ਦੇ ਕੇ ਪਰਚੀ ਮੁਕਤ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਉਨ੍ਹਾਂ ਦੀ ਯੂਨੀਅਨ ਵੱਲੋਂ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਮੌਕੇ ਫੈਸਲਾ ਲਿਆ ਗਿਆ ਕਿ ਯੂਨੀਅਨ ਦੀ ਬਲਾਕ ਇਕਾਈ ਸਨੌਰ ਵੱਲੋਂ ਰਾਜਪੁਰਾ ਰੋਡ ’ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ੇ ਉੱਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾਇਆ ਜਾਵੇਗਾ। ਇਸ ਦੀ ਅਗਵਾਈ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਘਿਓਰਾ ਕਰਨਗੇ। ਇਸ ਮੌਕੇ ਜਿਲ੍ਹਾ ਜਰਨਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਜਨਵਰੀ ਨੂੰ ਡੀ ਸੀ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਦੇਸ਼ ਵਿਆਪੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਯੂਨੀਅਨ ਵੱਲੋਂ 16 ਡੀ ਸੀ ਦਫਤਰ ਪਟਿਆਲਾ ਦੇ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ’ਚ ਵਧ ਚੜ੍ਹ ਕੇ ਸ਼ਿਰਕਤ ਕੀਤੀ ਜਾਵੇਗੀ

ਨਾਭਾ (ਮੋਹਿਤ ਸਿੰਗਲਾ): ਅੱਜ ਗੁਰਦੁਆਰਾ ਘੋੜਿਆਂ ਵਾਲਾ ਸਾਹਿਬ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਨਾਭਾ ਬਲਾਕ ਦੀ ਮੀਟਿੰਗ ਪਿਰਤਪਾਲ ਸਿੰਘ ਦੀ ਬਲਾਕ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਵੀ ਪਹੁੰਚੇ। ਇਸ ਮੌਕੇ ਡਾ. ਦਰਸ਼ਨ ਪਾਲ ਨੇ ਅਪੀਲ ਕੀਤੀ ਕਿ 12 ਜਨਵਰੀ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਜੋ ਟੌਲ ਪਲਾਜ਼ਿਆਂ ਨੂੰ ਖੋਲ੍ਹਣ ਦਾ ਸੱਦਾ ਦਿੱਤਾ ਗਿਆ ਹੈ, ਉਸ ਨੂੰ ਲਾਗੂ ਕਰਨਾ ਹੈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਨਾਭਾ ਬਲਾਕ ਦੇ ਪਿੰਡਾਂ ਦੇ ਕਿਸਾਨ ਕਾਲਾ ਝਾੜ ਟੌਲ ਪਲਾਜ਼ੇ ਉੱਤੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਟੌਲ ਪਲਾਜ਼ੇ ਨੂੰ 12 ਤੋਂ ਲੈ ਕੇ 3 ਵਜੇ ਤੱਕ ਫ਼ਰੀ ਕਰਨਗੇ। ਬਲਾਕ ਨਾਭਾ ਪ੍ਰਧਾਨ ਪਿਰਤਪਾਲ ਸਿੰਘ ਅਤੇ ਜ਼ਿਲ੍ਹਾ ਆਗੂ ਹਰਮੇਲ ਸਿੰਘ ਤੁੰਗਾਂ ਨੇ ਮੀਟਿੰਗ ਵਿੱਚ ਸ਼ਾਮਿਲ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ 16 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਧਰਨੇ ਲਾਏ ਜਾ ਰਹੇ ਹਨ, ਉਨ੍ਹਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਨਾਭਾ ਬਲਾਕ ਦੇ ਕਿਸਾਨ 16 ਜਨਵਰੀ ਨੂੰ ਡੀ ਸੀ ਪਟਿਆਲਾ ਦੇ ਦਫ਼ਤਰ ਅੱਗੇ ਧਰਨੇ ਵਿੱਚ ਸ਼ਾਮਲ ਹੋ ਕੇ ਆਪਣਾ ਰੋਸ ਜ਼ਾਹਿਰ ਕਰਨਗੇ।

Advertisement

Advertisement
Advertisement
×