ਖੇਤਰੀ ਪ੍ਰਤੀਨਿਧ
ਪਟਿਆਲਾ, 28 ਅਪਰੈਲ
ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਸੰਘਰਸ਼ ਦੌਰਾਨ ਭਾਵੇਂ ਕਣਕ ਦੀ ਵਾਢੀ ਦਾ ਰੁਝੇਵਾਂ ਵੀ ਹੋ ਗਿਆ ਸੀ। ਬਾਵਜੂਦ ਇਸ ਦੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਮੋਰਚੇ ’ਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਜਾਰੀ ਰਹੀ। ਇਸੇ ਦੌਰਾਨ ਹੁਣ ਕਣਕ ਅਤੇ ਤੂੜ ਤੰਦ ਸੰਭਾਲ਼ ਕੇ ਕਿਸਾਨਾਂ ਨੇ ਮੁੜ ਤੋਂ ਦਿੱਲੀ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ ਹਨ। ਇਸ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਇਥੇ ਇੱਕ ਮੀਟਿੰਗ ਵੀ ਹੋਈ ਜਿਸ ਦੌਰਾਨ ਗੁੁਰਮੀਤ ਸਿੰਘ ਦਿੱਤੂਪੁਰ, ਅਵਤਾਰ ਸਿੰਘ ਕੌਰਜੀਵਾਲਾ, ਨਿਰਮਲ ਸਿੰਘ ਭੱਟੀਆਂ, ਕੁਲਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਦੀਦਾਰ ਸਿੰਘ ਹਰੀਗੜ੍ਹ, ਦਰਸ਼ਨ ਸਿੰਘ ਕੱਕੇਪੁਰ, ਸੁਰਜੀਤ ਸਿੰਘ ਪਰੋੜ, ਜ਼ਸਵਿੰਦਰ ਸਿੰਘ ਪੰਜੇਟਾ, ਸੁਖਵਿੰਦਰ ਸਿੰਘ ਸਫੇੜਾ ਤੇ ਇੰਦਰਜੀਤ ਸਿੰਘ ਆਦਿ ਵੀ ਸ਼ਾਮਲ ਹੋਏ ਜਿਸ ਦੌਰਾਨ ਦਿੱਲੀ ਜਥੇ ਲਿਜਾਣ ਲਈ ਕਿਸਾਨ ਆਗੂਆਂ ਨੂੰ ਡਿਊਟੀਆਂ ਸੌਪੀਆਂ ਗਈਆਂ। ਅਵਤਾਰ ਕੌਰਜੀਵਾਲਾ ਦਾ ਕਹਿਣਾ ਸੀ ਕਿ ਜਲਦੀ ਹੀ ਭੁਨਰਹੇੜੀ ਬਲਾਕ ਵਿੱਚੋਂ ਵੀ ਕਿਸਾਨਾਂ ਦੇ ਜਥੇ ਦਿੱਲੀ ਭੇਜੇ ਜਾਣਗੇ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਪਾਲ ਸਿੰਘ ਪੇਧਨੀ, ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 210ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ, ਸੁਖਦੇਵ ਸਿੰਘ ਪੇਧਨੀ, ਪ੍ਰਗਟ ਸਿੰਘ ਵੀ ਹਾਜ਼ਰ ਸਨ।
ਸੰਗਰੂਰ ਦੇ ਰੇਲਵੇ ਸਟੇਸ਼ਨ ਤੇ ਭਾਜਪਾ ਆਗੂ ਦੇ ਘਰ ਅੱਗੇ ਧਰਨੇ ਜਾਰੀ
ਸੰਗਰੂਰ (ਨਿੱਜੀ ਪੱਤਰ ਪੇ੍ਰਕ): ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ। ਰੋਸ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਹਰਮੇਲ ਸਿੰਘ ਮਹਿਰੋਕ, ਇੰਦਰਪਾਲ ਸਿੰਘ ਪੁੰਨਾਂਵਾਲ, ਰਾਮ ਸਿੰਘ ਸੋਹੀਆਂ, ਦਲਵਾਰਾ ਸਿੰਘ ਨਾਗਰਾ, ਜਰਨੈਲ ਸਿੰਘ ਜਹਾਂਗੀਰ, ਸੁਖਦੇਵ ਸਿੰਘ ਉਭਾਵਾਲ, ਨਰੰਜਣ ਸਿੰਘ ਚੁਨਾਗਰਾ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੇ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸ਼ਿੰਦਰ ਸਿੰਘ, ਕਰਮਜੀਤ ਸਿੰਘ, ਜਗਦੇਵ ਸਿੰਘ, ਨਿਰਭੈ ਸਿੰਘ ਉਪਲੀ, ਸਰੂਪ ਚੰਦ ਕਿਲਾਭਰੀਆਂ, ਸੁਰਜੀਤ ਸਿੰਘ ਸੈਣੀ ਆਦਿ ਨੇ ਸੰਬੋਧਨ ਕੀਤਾ।