ਪੱਤਰ ਪ੍ਰੇਰਕ
ਸਮਾਣਾ, 12 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਮਾਣਾ ਵਿਖੇ ਲਗਾਇਆ ਮੋਰਚਾ 36ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਹਰ ਰੋਜ਼ ਸੈਂਕੜੇ ਕਿਸਾਨ ਅਤੇ ਬੀਬੀਆਂ ਗੜੇਮਾਰੀ ਦੇ ਮੁਆਵਜ਼ੇ ਨੂੰ ਲੈ ਕੇ ਐੱਸਡੀਐਮ ਦਫ਼ਤਰ ਸਮਾਣਾ ਵਿਖੇ ਦਿਨ ਰਾਤ ਦੇ ਮੋਰਚੇ ਵਿੱਚ ਬੈਠੇ ਹਨ। ਭਾਵੇਂ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰੇ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪ੍ਰੰਤੂ ਹੁਣ ਤੱਕ ਇਸ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੀਟਿੰਗ ਵਿੱਚ 15 ਸਤੰਬਰ ਨੂੰ ਸਾਰੇ ਪਟਿਆਲੇ ਜ਼ਿਲ੍ਹੇ ਦੀਆਂ ਸੜਕਾਂ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਫੈਸਲਾ ਕੀਤਾ ਗਿਆ।