DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

FCI Employee Protest: ਮੈਨੇਜਮੈਂਟ ਨੂੰ ਕੇਸ ਵਾਪਸ ਲੈਣ ਦੀ ਮੰਗ

ਸੇਵਾਮੁਕਤੀ ਤੋਂ ਪਹਿਲਾਂ ਹੀ ਮੁਲਾਜ਼ਮਾਂ ਨੂੰ ਫਾਰਗ ਕਰਨ ਦਾ ਮਾਮਲਾ; ਮੰਗਾਂ ਨਾ ਮੰਨਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਐੱਫ ਸੀ ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਅਤੇ ਹੋਰ।
Advertisement

ਇੱਥੇ ਅੱਜ ਆਲ ਇੰਡੀਆ ਐੱਫ ਸੀ ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਐੱਫ ਸੀ ਆਈ ਮੈਨੇਜਮੈਂਟ ਨੂੰ ਮੁਲਾਜ਼ਮਾਂ ਖ਼ਿਲਾਫ਼ ਚੱਲ ਰਹੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐੱਫ ਸੀ ਆਈ ਦੀ ਮੈਨੇਜਮੈਂਟ ਵੱਲੋਂ 2023 ਵਿੱਚ ਦੇਵ ਅਸੀਸ ਮਿਸ਼ਰਾ ਸੀ ਜੀ ਐੱਮ ਜਨਰਲ ਜਾਰਜ ਕੁਰੀਆਕੋਸ਼ ਜੀ ਐੱਮ ਕਾਨੂੰਨ ਅਤੇ ਸ਼੍ਰੀ ਬੀ ਕੇ ਯਾਦਵ ਜੀਐਮ ਦੀ ਰਿਵਿਊ ਕਮੇਟੀ ਵੱਲੋਂ ਧਾਰਾ 22(2) ਦੀ ਦੁਰਵਰਤੋਂ ਕਰ ਕੇ ਐੱਫ ਸੀ ਆਈ ਦੇ ਅਨੇਕਾਂ ਬੇਕਸੂਰ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਪਹਿਲਾਂ ਹੀ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ। ਇਸ ਕਾਰਨ ਵੱਖ ਵੱਖ ਸੂਬਿਆਂ ਵਿੱਚ ਰਹਿਣ ਵਾਲੇ ਐੱਫ ਸੀ ਆਈ ਮੁਲਾਜ਼ਮਾਂ ਨੇ ਰਿਵਿਊ ਕਮੇਟੀ ਦੇ ਫੈਸਲੇ ਖ਼ਿਲਾਫ਼ ਕੇਸ ਦਾਇਰ ਕੀਤੇ। ਹਾਈ ਕੋਰਟਾਂ ਦੇ ਫ਼ੈਸਲਿਆਂ ਮਗਰੋਂ ਇਨ੍ਹਾਂ ਅਧਿਕਾਰੀਆਂ ਨੂੰ ਮੁੜ ਨੌਕਰੀ ’ਤੇ ਨਾ ਰੱਖ ਕੇ ਮੈਨੇਜਮੈਂਟ ਧੱਕੇਸ਼ਾਹੀ ਕਰ ਰਹੀ ਹੈ। ਇਸ ਸਬੰਧੀ ਹਾਈ ਕੋਰਟ ਨੈਣੀਤਾਲ ਵੱਲੋਂ ਐੱਫ ਸੀ ਆਈ ਦੇ ਸੀ ਐੱਮ ਡੀ ਨੂੰ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਲਬ ਕਰਨ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੈਨੇਜਮੈਂਟ ਅਦਾਲਤਾਂ ਵਿੱਚ ਅਪੀਲਾਂ ਪਾ ਕੇ ਪੈਸਾ ਅਤੇ ਸਮਾਂ ਖਰਾਬ ਕਰ ਰਹੀ ਹੈ। ਉਨ੍ਹਾਂ ਐੱਫ ਸੀ ਆਈ ਦੀ ਮੈਨੇਜਮੈਂਟ ਨੂੰ ਜਬਰੀ ਕੱਢੇ ਗਏ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ’ਤੇ ਰੱਖਣ ਦੀ ਅਪੀਲ ਕਰਦਿਆਂ ਅਦਾਲਤਾਂ ਵਿੱਚ ਪਏ ਕੇਸਾਂ ਨੂੰ ਵਾਪਸ ਲੈ ਕੇ ਬੇਕਸੂਰ ਮੁਲਾਜ਼ਮਾਂ ਨੂੰ ਇਨਸਾਫ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰਾਲਾ ਵਿਭਾਗ ਨੇ ਸਮੂਹ ਖੇਤਰੀ ਡਾਇਰੈਕਟਰਾਂ ਨੂੰ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਨੂੰ ਸੀਮਤ ਕਰਨ ਸਬੰਧੀ ਅਰਜ਼ੀ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਮੈਨੇਜਮੈਂਟ ਅਜਿਹਾ ਨਹੀਂ ਕਰਦੀ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Advertisement
×