DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fee Hike Protest: ਵਿਦਿਆਰਥੀਆਂ ਨੇ ਵੀ ਸੀ ਦਾ ਪੁਤਲਾ ਸਾੜਿਆ

ਫੀਸਾਂ ਵਿੱਚ ਕੀਤਾ ਵਾਧਾ ਵਾਪਸ ਕਰਵਾਉਣ ਲਈ ਧਰਨਾ ਜਾਰੀ

  • fb
  • twitter
  • whatsapp
  • whatsapp
featured-img featured-img
ਪੰਜਾਬੀ ਯੂਨੀਵਰਸਿਟੀ ਵਿੱਚ ਵੀ ਸੀ ਦਾ ਪੁਤਲਾ ਸਾੜਦੇ ਹੋਏ ਵਿਦਿਆਰਥੀ। -ਫੋਟੋ: ਭੰਗੂ
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਫੀਸਾਂ ਦਾ ਵਾਧਾ ਵਾਪਸ ਕਰਾਉਣ ਲਈ ‘ਫੀਸ ਵਾਧੇ ਵਿਰੋਧੀ ਫਰੰਟ’ ਦੀ ਅਗਵਾਈ ਹੇਠ ਪੱਕੇ ਮੋਰਚੇ ਦੇ 15ਵੇਂ ਦਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਗਿਆ।

ਇਸ ਤੋਂ ਪਹਿਲਾਂ ਪੁਤਲੇ ਨਾਲ ਯੂਨੀਵਰਸਿਟੀ ਵਿੱਚ ਮਾਰਚ ਦੌਰਾਨ ਨਾਅਰੇਬਾਜ਼ੀ ਕਰਦਿਆਂ ਪੁਤਲਾ ਵੀ ਸੀ ਦਫਤਰ ਕੰਪਲੈਕਸ ਵਿੱਚ ਲਿਆਂਦਾ ਗਿਆ। ਬੁਲਾਰਿਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੀਆਂ ਮਾੜੀਆਂ ਨੀਤੀਆਂ ਕਾਰਨ ਯੂਨੀਵਰਸਿਟੀ ਦੇ ਲਗਪਗ ਹਰ ਵਿਭਾਗ ਨੂੰ ਧਰਨੇ ਲਾਉਣੇ ਪੈ ਰਹੇ ਹਨ, ਇਸ ਤੋਂ ਸਾਬਤ ਹੁੰਦਾ ਹੈ ਕਿ ਪ੍ਰਸ਼ਾਸਨ ਯੂਨੀਵਰਸਿਟੀ ਨੂੰ ਚਲਾਉਣ ਤੋਂ ਨਾਕਾਮ ਹੈ। ਉਹ ਵਿਦਿਆਰਥੀਆਂ ਅਤੇ ਸਰਕਾਰੀ ਯੂਨੀਵਰਸਿਟੀ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰ ਕੇ ਸਿਰਫ ਸਰਕਾਰ ਦੇ ਖਰਚੇ ਘਟਾਉਣ (ਸਰਕਾਰ ਤੋਂ ਗਰਾਂਟ ਦੀ ਮੰਗ ਨਹੀ ਕਰਦਾ) ਦੇ ਲੇਖੇ ਲੱਗੇ ਹੋਏ ਹਨ। ਪੁਤਲਾ ਫੂਕ ਮੁਜ਼ਾਹਰੇ ਵਿੱਚ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Advertisement

ਇਸ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਤੋਂ ਗੁਰਦਾਸ ਸਿੰਘ, ਵਕਸ਼ਿਤ ਗਰਗ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੋਂ ਰਾਹੁਲ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਤੋਂ ਰਮਨਦੀਪ ਸਿੰਘ, ਪੰਜਾਬ ਸਟੂਡੈਂਟਸ ਫੈਡਰੇਸ਼ਨ ਤੋਂ ਗਗਨਦੀਪ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਤੋਂ ਸੰਜੂ ਕੁਮਾਰ, ਹਰਪ੍ਰੀਤ ਸਿੰਘ ਅਤੇ ਦਿਲਪ੍ਰੀਤ ਕੌਰ, ਡੈਮੋਕਰੇਟਿਕ ਸਟੂਡੈਂਟਸ ਔਰਗਨਾਈਜੇਸ਼ਨ ਤੋਂ ਗੁਰਸ਼ਿੰਦਰ ਸਿੰਘ, ਅਗਰਗਾਮੀ ਛਾਤਰ ਨੌਜਵਾਨ ਸਭਾ ਤੋਂ ਵਿਕਾਸ ਅਤੇ ਸ਼ਵੇਤਾ, ਪੀ ਆਰ ਐੱਸ ਯੂ ਤੋਂ ਕੇਸ਼ਵ, ਆਲ ਇੰਡੀਆ ਡੈਮੋਕਰੈਟਿਕ ਸਟੂਡੈਂਟਸ ਔਰਗਨਾਈਜੇਸ਼ਨ ਤੋਂ ਸ਼ਿਵਾਨੀ ਸ਼ੰਕਰ ਅਤੇ ਸੋਪਤੀਕਪਾਲ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਪ੍ਰੋ. ਦਲਵੀਰ ਸਿੰਘ ਅਤੇ ਮੈਡਮ ਸ਼ਰਨ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement
×