ਕੁੱਟਮਾਰ ਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ

ਕੁੱਟਮਾਰ ਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ

ਪੱਤਰ ਪ੍ਰੇਰਕ
ਰਾਜਪੁਰਾ, 11 ਜੁਲਾਈ

ਸ਼ੰਭੂ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਟਮਾਰ ਦੇ ਦੋਸ਼ ਹੇਠ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਝਰਮਲ ਸਿੰਘ ਵਾਸੀ ਪਿੰਡ ਸਲੇਮਪੁਰ ਸੇਖਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਘਰ ਦੇ ਬਾਹਰ ਜ਼ਮੀਨੀ ਝਗੜੇ ਦੀ ਰੰਜ਼ਿਸ਼ ਕਾਰਨ ਸ਼ੁਕਰ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਤੇ ਸੁਰਜੀਤ ਸਿੰਘ ਵਾਸੀਆਨ ਸਲੇਮਪੁਰ ਸੇਖਾਂ ਉਸ ਨਾਲ ਗਾਲੀ-ਗਲੌਚ ਅਤੇ ਕੁੱਟਮਾਰ ਕਰਨ ਲੱਗ ਗਏ। ਜਦੋਂ ਉਸ ਦੇ ਪਿਤਾ ਕਰਨੈਲ ਸਿੰਘ ਤੇ ਭਰਾ ਹਰਦੀਪ ਸਿੰਘ, ਉਸ ਨੂੰ ਛੁਡਵਾਉਣ ਲਈ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕਰ ਦਿੱਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆ ਦਿੱਤੀਆਂ। ਪੁਲੀਸ ਨੇ ਝਰਮਲ ਸਿੰਘ ਦੀ ਸ਼ਿਕਾਇਤ ’ਤੇ ਹਮਲਾਵਰ ਧਿਰ ਦੇ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ।

ਇਸੇ ਦੌਰਾਨ ਸੋਨੀਪਾਲ ਵਾਸੀ ਪਿੰਡ ਨਨਹੇੜਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸ਼ਿਕਾਇਤਕਰਤਾ ਦੀ ਪਤਨੀ ਮਨਿੰਦਰ ਕੌਰ ਤੇ ਰਿਸ਼ਤੇਦਾਰ ਮਨਪ੍ਰੀਤ ਸਿੰਘ ਕੁਝ ਦਿਨ ਪਹਿਲਾਂ ਰਾਤ ਸਮੇਂ ਮਨਪ੍ਰੀਤ ਸਿੰਘ ਤੇ ਜਗਦੀਸ਼ ਸਿੰਘ ਨਾਲ ਉਸ ਦੇ ਘਰ ਆ ਗਏ। ਇਨ੍ਹਾਂ ਊਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਸ਼ੰਭੂ ਪੁਲੀਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਸਿੰਘ ਵਾਸੀ ਪਿੰਡ ਬਾਕਰਪੁਰ, ਜਗਦੀਸ਼ ਵਾਸੀ ਪਿੰਡ ਸੇਖਨਮਾਜਰਾ ਤੇ ਮਨਿੰਦਰ ਕੌਰ ਵਾਸੀ ਪਿੰਡ ਨਨਹੇੜਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All