ਸੱਸ ਦੀ ਕੁੱਟਮਾਰ ਦੇ ਦੋਸ਼ ਹੇਠ ਨੂੰਹ ਖ਼ਿਲਾਫ਼ ਕੇਸ ਦਰਜ

ਸੱਸ ਦੀ ਕੁੱਟਮਾਰ ਦੇ ਦੋਸ਼ ਹੇਠ ਨੂੰਹ ਖ਼ਿਲਾਫ਼ ਕੇਸ ਦਰਜ

ਪੱਤਰ ਪ੍ਰਰਕ

ਸਮਾਣਾ, 6 ਮਾਰਚ

ਪਤੀ-ਪਤਨੀ ਵਿੱਚ ਆਪਸੀ ਝਗੜੇ ਮਗਰੋਂ ਪਤਨੀ ਨੂੰ ਪੇਕੇ ਲੈ ਜਾਣ, ਪੇਕੇ ਪਰਿਵਾਰ ਨਾਲ 3 ਦਿਨ ਬਾਅਦ ਘਰ ਆ ਕੇ ਸੱਸ ਦੀ ਕੁੱਟਮਾਰ ਕਰਨ ਅਤੇ ਧਮਕੀ ਦਿੰਦਿਆਂ ਕੱਪੜੇ ਅਤੇ ਦੋ ਲੱਖ ਰੁਪਏ ਨਕਦੀ ਲੈ ਜਾਣ ਦੇ ਮਾਮਲੇ ਵਿੱਚ ਸਿਟੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪਤਨੀ, ਉਸ ਦੀ ਮਾਤਾ, ਭਰਾ ਸਣੇ 6 ਵਿਅਕਤੀਆਂ ’ਤੇ ਕੇਸ ਦਰਜ ਕੀਤਾ ਹੈ।

ਸਿਟੀ ਪੁਲਿਸ ਦੇ ਏ.ਐੱਸ.ਆਈ. ਲਾਲੀ ਰਾਮ ਨੇ ਦੱਸਿਆ ਕਿ  ਰਵੀ ਕੁਮਾਰ ਨਿਵਾਸੀ ਮੋਤੀਆ ਬਾਜ਼ਾਰ ਸਮਾਣਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦਾ ਚਾਰ ਸਾਲ ਦਾ ਬੇਟਾ ਵੀ ਹੈ ਪਰ ਉਨ੍ਹਾਂ ਦੋਵਾਂ ਪਤੀ-ਪਤਨੀ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਇਸ ਤੋਂ ਬਾਅਦ 7 ਫਰਵਰੀ ਨੂੰ ਉਸ ਦਾ ਪੇਕਾ ਪਰਿਵਾਰ ਉਸ ਦੀ ਪਤਨੀ ਨੂੰ ਘਰ ਤੋਂ ਲੈ ਗਿਆ ਅਤੇ 10 ਫਰਵਰੀ ਨੂੰ ਪਤਨੀ ਦੇ ਨਾਲ ਵਾਪਸ ਘਰ ਆ ਕੇ ਉਸ ਦੀ ਬਜ਼ੁਰਗ ਮਾਤਾ ਦੀ ਕੁੱਟਮਾਰ ਕੀਤੀ ਅਤੇ ਧਮਕਾਉਣ ਮਗਰੋਂ ਘਰ ਵਿੱਚ ਪਏ 2 ਲੱਖ ਰੁਪਏ ਅਤੇ ਕੱਪੜੇ ਲੈ ਗਏ। ਸਿਟੀ ਪੁਲੀਸ ਨੇ ਪਤੀ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਹਿਨਾ, ਉਸ ਦੇ ਭਰਾ ਗੌਰਵ ਅਤੇ ਉਸ ਦੀ ਮਾਤਾ ਰੇਖਾ ਰਾਣੀ ਸਣੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਦਾਜ ਲਈ ਵਿਆਹੁਤਾ ਦੀ  ਕੁੱਟਮਾਰ ਦਾ ਦੋਸ਼

ਘਨੌਰ (ਪੱਤਰ ਪ੍ਰੇਰਕ): ਸ਼ੰਭੂ ਪੁਲੀਸ ਨੇ ਵਿਆਹੁਤਾ ਨੂੰ ਦਾਜ ਦੀ ਮੰਗ ਲਈ ਧਮਕਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਕੁਲਵੰਤ ਕੌਰ ਵਾਸੀ ਪਿੰਡ ਮਰਦਾਂਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਦਾਇਲਾ ਦਾ ਪਤੀ ਮੇਜਰ ਸਿੰਘ ਅਕਸਰ ਹੀ ਉਸ ਦੀ ਦਾਜ ਲਈ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਰਮਕੀਆਂ ਦਿੰਦਾ ਰਹਿੰਦਾ ਹੈ। ਪੁਲੀਸ ਨੇ ਕੁਲਵੰਤ ਕੌਰ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਮੇਜਰ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਕੁੜੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੇਸ

ਪਾਤੜਾਂ  (ਪੱਤਰ ਪ੍ਰੇਰਕ):  ਲੜਕੀ ਦੇ ਘਰੋਂ ਗਾਇਬ ਹੋਣ ’ਤੇ ਉਸ ਦੇ ਪਿਤਾ ਨੇ ਸ਼ਿਕਾਇਤ ਕੀਤੀ ਸੀ ਉਨ੍ਹਾਂ ਦੀ ਲੜਕੀ ਨੂੰ ਅਗਵਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤਾ ਜਾਵੇ। ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ 26-27 ਫਰਵਰੀ ਦੀ ਦਰਮਿਆਨੀ ਰਾਤ ਨੂੰ ਉਸ ਦੀ 21 ਸਾਲਾ ਲੜਕੀ ਘਰੋਂ ਚਲੀ ਗਈ। ਸ਼ਿਕਾਇਤ ਵਿੱਚ ਉਨ੍ਹਾਂ ਸ਼ੰਕਾ ਜ਼ਾਹਰ ਕੀਤੀ ਸੀ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ। ਪੁਲੀਸ ਨੇ  ਗੈਰਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All