DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Financial Aid For Needy: ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਚੈੱਕ ਵੰਡੇ

ਲੋੜਵੰਦਾਂ ਵਿਚ ਬਜ਼ੁਰਗ, ਦਿਵਿਆਂਗ, ਵਿਧਵਾਵਾਂ, ਨਿਆਸਰੇ ਬਾਲ ਅਤੇ ਕੈਂਸਰ ਪੀੜਤ ਸ਼ਾਮਲ

  • fb
  • twitter
  • whatsapp
  • whatsapp
featured-img featured-img
ਲੋੜਵੰਦ ਪਰਿਵਾਰਾਂ ਨੂੰ ਵਿੱਤੀ ਮੱਦਦ ਦੇ ਚੈੱਕ ਵੰਡਦੇ ਹੋਏ ਟਰੱਸਟ ਦੇ ਆਗੂ।
Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਸਮਾਗਮ ਦੌਰਾਨ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਮੱਦਦ ਦੇ ਚੈੱਕ ਵੰਡੇ। ਲੋੜਵੰਦਾਂ ਵਿਚ ਬਜ਼ੁਰਗ, ਦਿਵਿਆਂਗ, ਵਿਧਵਾਵਾਂ, ਨਿਆਸਰੇ ਬਾਲ ਅਤੇ ਕੈਂਸਰ ਪੀੜਤ ਵਿਅਕਤੀ ਸ਼ਾਮਲ ਸਨ। ਸੰਗਤ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਈ ਘੁੰਮਣ ਨੇ ਕਿਹਾ ਕਿ ਟਰੱਸਟ ਦੇ ਮੁੱਖੀ ਡਾ. ਐੱਸ ਪੀ ਸਿੰਘ ਓਬਰਾਏ ਦੀ ਰਹਿਨੁਮਾਈ ਅਤੇ ਆਲ ਇੰਡੀਆ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਹਾਇਤਾ ਯੋਜਨਾ ਦਾ ਮੁੱਖ ਉਦੇਸ਼ ਆਰਥਿਕ ਤੰਗੀ ਕਾਰਨ ਦੋ ਵਕਤ ਦੀ ਰੋਟੀ ਤੋਂ ਮੁਥਾਜ ਵਰਗ ਦੀ ਬਾਂਹ ਫੜਨਾ ਹੈ। ਟਰੱਸਟ ਦਾ ਮਕਸਦ ਸਿਰਫ ਦਾਨ ਦੇਣਾ ਨਹੀਂ ਸਗੋਂ ਲੋੜਵੰਦਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਭਾਈ ਘੁੰਮਣ ਨੇ ਦੱਸਿਆ ਕਿ ਟਰੱਸਟ ਵੱਲੋਂ ਦਿੱਤੀ ਜਾਂਦੀ ਵਿੱਤੀ ਮੱਦਦ ਲੋੜਵੰਦ ਵਿਅਕਤੀਆਂ ਦਾ ਜੀਵਨ ਸਨਮਾਨ ਨਾਲ ਬਤੀਤ ਕਰ ਸਕਣ ਦਾ ਸਬੱਬ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਐੱਸ ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਟਰੱਸਟ ਵੱਲੋਂ ਧਰਮ, ਜਾਤ, ਰੰਗ ਤੇ ਨਸਲ ਤੋਂ ਉੱਪਰ ਉੱਠ ਕੇ ਪੰਜਾਬ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਲੋੜਵੰਦਾਂ ਦੀ ਬਾਂਹ ਫੜੀ ਜਾ ਰਹੀ ਹੈ। ਇਸ ਮੌਕੇ ਟਰੱਸਟ ਦੇ ਖਜ਼ਾਨਚੀ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਇੰਸਪੈਕਟਰ ਮਨਧੀਰ ਸਿੰਘ ਝੱਲ, ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਜਤਿੰਦਰ ਸਿੰਘ ਮਹੋਲੀ, ਲਖਵੀਰ ਸਿੰਘ ਸਰਵਰਪੁਰ, ਕਰਮ ਸਿੰਘ ਦਰੋਗੇਵਾਲ ਅਤੇ ਸਾਹਿਬ ਸਿੰਘ ਬੂੰਗਾ ਮੌਜੂਦ ਸਨ।

Advertisement
Advertisement
×