DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Financial Support late Gulzar Singh's grieving family: ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਦੀ ਵਿੱਤੀ ਮਦਦ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋ ਲੱਖ ਦਾ ਚੈੱਕ ਭੇਜਿਆ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿੰਨਰਜੀਤ ਖਡਿਆਲ।
Advertisement

ਪਿਛਲੇ ਦਿਨੀਂ ਨਸ਼ਿਆਂ ਸਬੰਧੀ ਸਵਾਲ ਪੁੱਛਣ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਹੋਈ ਬੇਰਹਿਮੀ ਤੋਂ ਬਾਅਦ ਆਤਮਹੱਤਿਆ ਕਰ ਚੁੱਕੇ ਮਰਹੂਮ ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਲੱਖ ਰੁਪਏ ਦੀ ਸਹਾਇਤਾ ਭੇਜੀ ਗਈ। ਇਹ ਚੈੱਕ ਵਿਨਰਜੀਤ ਸਿੰਘ ਖਡਿਆਲ ਹਲਕਾ ਇੰਚਾਰਜ ਸੁਨਾਮ ਅਤੇ ਗੁਲਜ਼ਾਰ ਸਿੰਘ ਮੂਨਕ ਹਲਕਾ ਇੰਚਾਰਜ ਦਿੜ੍ਹਬਾ ਨੇ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਅਕਾਲੀ ਦਲ ਜਥੇਬੰਦੀ ਵੱਲੋਂ ਮਰਹੂਮ ਦੇ ਪਰਿਵਾਰ ਨੂੰ ਸੌਂਪਿਆ। ਇਸ ਮੌਕੇ ਇੰਜਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਸੱਚਮੁੱਚ ਨਸ਼ਿਆਂ ਵਿਰੁੱਧ ਹੈ ਤਾਂ ਉਸ ਨੂੰ ਨਸ਼ਿਆਂ ਦੇ ਸਵਾਲ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਅਤੇ ਇਨਸਾਫ਼ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਪਰਿਵਾਰ ਦੇ ਨਾਲ ਹਨ ਅਤੇ ਹਰ ਸੰਭਵ ਸਹਿਯੋਗ ਜਾਰੀ ਰੱਖਣਗੇ। ਇਸ ਮੌਕੇ ਦੀ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਜ਼ਿਲ੍ਹਾ ਦੀ ਜਥੇਬੰਦੀ ਅਤੇ ਅਹੁਦੇਦਾਰ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।

Advertisement
Advertisement
×