ਮਿਨੀ ਸਕੱਤਰੇਤ ਵਿਚਲੇ ਬੈਂਕ ’ਚ ਲੱਗੀ ਅੱਗ
ਇੱਥੇ ਮਿਨੀ ਸਕੱਤਰੇਤ ਵਿੱਚ ਸਥਿਤ ਐੱਸਬੀਆਈ ਬੈਂਕ ਦੀ ਬਰਾਂਚ ਵਿੱਚ ਅੱਜ ਸਵੇਰੇ ਲਗਪਗ 8 ਵਜੇ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਉਪਰ ਕਾਬੂ ਪਾਉਣ ਕਾਰਨ ਬੈਂਕ ’ਚ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ...
Advertisement
ਇੱਥੇ ਮਿਨੀ ਸਕੱਤਰੇਤ ਵਿੱਚ ਸਥਿਤ ਐੱਸਬੀਆਈ ਬੈਂਕ ਦੀ ਬਰਾਂਚ ਵਿੱਚ ਅੱਜ ਸਵੇਰੇ ਲਗਪਗ 8 ਵਜੇ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਉਪਰ ਕਾਬੂ ਪਾਉਣ ਕਾਰਨ ਬੈਂਕ ’ਚ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ ਪਰ ਸ਼ੱਕ ਕੀਤਾ ਜਾ ਰਿਹਾ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਸਕੱਤਰੇਤ ਵਿੱਚ ਬਣੀ ਬੈਂਕ ਦੀ ਬਰਾਂਚ ਵਿੱਚ ਸਵੇਰੇ ਲਗਭਗ 8 ਵਜੇ ਅੱਗ ਦੀਆਂ ਲਪਟਾਂ ਦੇਖ ਕੇ ਇੱਥੋਂ ਦੇ ਚੌਕੀਦਾਰ ਨੇ ਫਾਇਰ ਬ੍ਰਿਗੇਡ ਅਤੇ ਬੈਂਕ ਕਰਮਚਾਰੀਆਂ ਨੂੰ ਫ਼ੋਨ ਰਾਹੀਂ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਅਤੇ ਅੱਗ ਉਪਰ ਕਾਬੂ ਪਾਇਆ। ਬਰਾਂਚ ਦੇ ਮੈਨੇਜਰ ਧਰਮਵੀਰ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਹੀ ਬੈਂਕ ਦੇ ਸਾਰੇ ਮੁਲਾਜ਼ਮ ਤੁਰੰਤ ਬੈਂਕ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਅੱਗ ਨਾਲ ਏਸੀ ਵਾਊਚਰ ਵਗ਼ੈਰਾ, ਕੁਝ ਕੁਰਸੀਆਂ ਆਦਿ ਨੁਕਸਾਨੀਆਂ ਗਈਆਂ ਹਨ ਜਦੋਂ ਕਿ ਮਹੱਤਵਪੂਰਨ ਫਾਈਲਾਂ ਜਾਂ ਦਸਤਾਵੇਜ਼ਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੈਂਕ ਵਿਚ ਰੱਖੀ ਨਕਦੀ ਬਿਲਕੁਲ ਸੁਰੱਖਿਅਤ ਹੈ। ਇਸ ਮੌਕੇ ਐਸਬੀਆਈ ਬੈਂਕ ਦੇ ਆਲਾ ਅਧਿਕਾਰੀ ਵੀ ਜਾਇਜ਼ਾ ਲੈਣ ਲਈ ਬੈਂਕ ਵਿਚ ਪੁੱਜ ਗਏ।
Advertisement
Advertisement