ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੱਕੜ ਦੇ ਗੁਦਾਮ ’ਚ ਅੱਗ ਲੱਗੀ

ਸ਼ਹਿਰ ਦੀ ਅਨਾਜ ਮੰਡੀ ਦੇ ਪੰਜ ਕਿਲਿਆਂ ਵਾਲਾ ਫੜ ਦੇ ਨਜ਼ਦੀਕ ਇੱਕ ਲੱਕੜ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਸ਼ਹਿਰ ਵਾਸੀਆਂ ਅਤੇ...
Advertisement
ਸ਼ਹਿਰ ਦੀ ਅਨਾਜ ਮੰਡੀ ਦੇ ਪੰਜ ਕਿਲਿਆਂ ਵਾਲਾ ਫੜ ਦੇ ਨਜ਼ਦੀਕ ਇੱਕ ਲੱਕੜ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ। ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਸ਼ਹਿਰ ਵਾਸੀਆਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ। ਗੋਦਾਮ ਦੇ ਮਾਲਕ ਰਮਾ ਕਾਂਤ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਹੀ ਵੇਚਣ ਲਈ 250 ਕੁਇੰਟਲ ਲੱਕੜ ਲਿਆਏ ਸੀ ਜਿਸ ਨੂੰ ਅੱਜ ਅਚਾਨਕ ਅੱਗ ਲੱਗ ਗਈ। ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮਾਣਾ ਤੋਂ ਪੁੱਜੀ ਫਾਇਰ ਬ੍ਰਿਗੇਡ ਤੇ ਪ੍ਰਸ਼ਾਸਨ ਨੇ ਅੱਗ ਬੁਝਾਉਣ ’ਚ ਪੂਰੀ ਮਦਦ ਕੀਤੀ। 

 

Advertisement

Advertisement
Show comments