ਦੇਵੀਗੜ੍ਹ: ਦੀਵਾਲੀ ਦੇ ਤਿਉਹਾਰ ਨੇੜੇ ਆਉਣ ਕਾਰਨ ਵਪਾਰੀਆਂ ਨੇ ਭਾਰੀ ਮਾਤਰਾ ਵਿੱਚ ਪਟਾਕੇ ਗੁਦਾਮਾਂ ਵਿੱਚ ਜਮ੍ਹਾਂ ਕਰਨੇ ਸ਼ੁਰੂ ਦਿੱਤੇ ਹਨ। ਦੀਵਾਲੀ ਦੇ ਨੇੜੇ ਆ ਕੇ ਇਹ ਵਪਾਰੀ ਛੋਟੇ ਦੁਕਾਨਦਾਰਾਂ ਨੂੰ ਉਨ੍ਹਾਂ ਗੁਦਾਮਾਂ ਵਿੱਚੋਂ ਮਹਿੰਗੇ ਭਾਅ ਇਹ ਪਟਾਕੇ ਵੇਚ ਕੇ ਮੋਟੀ ਕਮਾਈ ਕਰਦੇ ਹਨ। ਇਸੇ ਤਰ੍ਹਾਂ ਦੇ ਹੀ ਇੱਕ ਵਪਾਰੀ ਨੂੰ ਥਾਣਾ ਜੁਲਕਾਂ ਦੀ ਪੁਲੀਸ ਨੇ ਥਾਣਾ ਮੁਖੀ ਇੰਸ. ਪਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਰੋਹੜ ਜਗੀਰ ਵਿੱਚ ਹੇਮ ਰਾਜ ਦੇ ਗੁਦਾਮ ਵਿੱਚ ਛਾਪਾ ਮਾਰ ਕੇ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਕੇ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ