ਪੁਰਾਣੀ ਰੰਜਿਸ਼ ਤਹਿਤ ਫਾਇਰਿੰਗ, ਤਿੰਨ ਜ਼ਖ਼ਮੀ

ਪੁਰਾਣੀ ਰੰਜਿਸ਼ ਤਹਿਤ ਫਾਇਰਿੰਗ, ਤਿੰਨ ਜ਼ਖ਼ਮੀ

ਸੁਭਾਸ਼ ਚੰਦਰ
ਸਮਾਣਾ, 17 ਸਤੰਬਰ 

ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਣੇ ਵਿਰੋਧੀ ਪੱਖ ਦੇ ਲੋਕਾਂ ਨੂੰ ਘਰ ਤੋਂ ਬੁਲਾ ਕੇ ਹੱਤਿਆ ਦੀ ਕੋਸ਼ਿਸ਼ ਤਹਿਤ ਪਿਸਤੌਲ ਨਾਲ ਫਾਇਰਿੰਗ ਕਰਨ, ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਵਾਹਨਾਂ ਦੀ ਤੋੜਫੋੜ ਕਰਨ ਦੇ ਦੋਸ਼ ਹੇਠ ਸਦਰ ਪੁਲੀਸ ਸਮਾਣਾ ਵੱਲੋਂ 17-18 ਅਣਪਛਾਤੇ ਵਿਅਕਤੀਆਂ ਸਣੇ ਦੋ ਦਰਜਨ ਵਿਅਕਤੀਆਂ ਖਿਲਾਫ਼ ਹੱਤਿਆ ਦੀ ਕੋਸ਼ਿਸ਼ ਸਣੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਕੁੱਟਮਾਰ ਵਿੱਚ ਜ਼ਖ਼ਮੀ ਤਿੰਨ ਜਣਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ, ਪਾਤੜਾਂ, ਪਟਿਆਲਾ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਅਧੀਨ ਸ਼ਿਕਾਇਤਕਰਤਾ ਸਤਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਵੱਲੋਂ ਪੁਲੀਸ ਨੂੰ ਦਰਜ ਕਰਵਾਏ ਬਿਆਨਾਂ ਦੇ ਅਨੁਸਾਰ ਪੁਰਾਣੀ ਤਕਰਾਰ ਕਾਰਨ ਰੰਜਿਸ਼ ਰੱਖਦੇ ਬਲਜਿੰਦਰ ਸਿੰਘ ਨਿਵਾਸੀ ਪਿੰਡ ਬੁਜਰਕ ਵੱਲੋਂ ਬੁਲਾਉਣ ’ਤੇ ਉਹ ਆਪਣੇ ਦੋਸਤਾਂ ਨਾਲ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਜਿੱਥੇ ਇੱਕ ਕਾਰ ਅਤੇ 5-6 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਪਹੁੰਚੇ ਕਥਿਤ ਦੋਸ਼ੀਆਂ ਨੇ ਆਉਂਦੇ ਹੀ ਸਤਵਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਨੀਯਤ ਨਾਲ ਆਪਣੀ ਪਿਸਤੌਲ ਤੋਂ ਫਾਇਰ ਕੀਤਾ ਜੋ ਉਸ ਨੂੰ ਨਹੀਂ ਲੱਗਾ ਜਿਸ ’ਤੇ ਕਥਿਤ ਦੋਸ਼ੀਆਂ ਨੇ ਮਿਲ ਕੇ ਉਸ ਨੂੰ ਅਤੇ ਉਸ ਦੇ ਦੋਸਤਾਂ ਦੀ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਕਾਰ, ਮੋਟਰਸਾਈਕਲਾਂ ਦੀ ਵੀ ਭੰਨਤੋੜ ਕੀਤੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਫ਼ਰਾਰ ਹੋ ਗਏ। ਮਾਮਲੇ ਦੇ ਜਾਂਚ ਅਧਿਕਾਰੀ ਮਵੀ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹੱਤਿਆ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤੋਂ ਇਲਾਵਾ ਵੱਖ-ਵੱਖ ਧਾਰਾਵਾਂ ਤਹਿਤ ਬਲਜਿੰਦਰ ਸਿੰਘ, ਜੱਸਾ, ਪਰਮਿੰਦਰ ਸਿੰਘ ਤੇ ਜੋਤੀ ਵੜਿੰਗ ਸਾਰੇ ਵਾਸੀ ਪਿੰਡ ਬੁਜਰਕ, ਸੈਂਟੀ ਨਿਵਾਸੀ ਪਿੰਡ ਕੁਲਾਰਾਂ, ਸਲੀਮ ਖਾਨ ਨਿਵਾਸੀ ਕਕਰਾਲਾ ਅਤੇ ਡੇਢ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਕਥਿਤ ਦੋਸ਼ੀਆਂ ਦੀ ਤਲਾਸ਼ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

ਪ੍ਰਾਪਰਟੀ ਡੀਲਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸਮਾਣਾ (ਸੁਭਾਸ਼ ਚੰਦਰ):ਮੋਟਰਸਾਈਕਲ ਸਵਾਰ ਡੀਲਰ ਨੂੰ ਰਾਤ ਨੂੰ ਘਰ ਜਾਂਦੇ ਸਮੇਂ ਮੂੰਹ ਢਕੇ ਹਮਲਾਵਰਾਂ ਨੇ ਰਸਤੇ ਵਿੱਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸਦਰ ਪੁਲੀਸ ਸਮਾਣਾ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਭਗਵੰਤ ਸਿੰਘ ਨੇ ਦੱਸਿਆ ਕਿ 14 ਸਤੰਬਰ ਨੂੰ ਡੀਲਰ ਦਵਿੰਦਰ ਸਿੰਘ ਵਾਸੀ ਪਿੰਡ ਮਿਆਲਕਲਾਂ, ਸਮਾਣਾ ਤੋਂ ਰਾਤ 9 ਵਜੇ ਪਿੰਡ ਵਾਪਸ ਜਾ ਰਿਹਾ ਸੀ ਕਿ ਰਸਤੇ ਵਿੱਚ ਮੋਟਰਸਾਈਕਲ ਖੜ੍ਹਾ ਕਰ ਕੇ ਮੂੰਹ ਬੰਨ੍ਹੇ ਚਾਰ ਅਣਪਛਾਤੇ ਲੁਟੇਰੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕੀਤਾ ਅਤੇ ਜ਼ਮੀਨ ’ਤੇ ਡਿੱਗ ਜਾਣ ਤੇ ਡਾਂਗਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰੌਲਾ ਪਾਉਣ ’ਤੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਦੇ ਪਹੁੰਚਣ ’ਤੇ ਹਮਲਾਵਰ ਦੌੜ ਗਏ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਸਮਾਣਾ ਅਤੇ ਉਸ ਤੋਂ ਬਾਅਦ ਇਲਾਜ ਲਈ ਪਟਿਆਲਾ ਲਿਜਾਇਆ ਗਿਆ। ਅਧਿਕਾਰੀ ਅਨੁਸਾਰ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All