ਡੱਲੇਵਾਲ ਦੀ ਅਗਵਾਈ ’ਚ ਪੰਜ ਮੈਂਬਰੀ ਵਫ਼ਦ ਰਵਾਨਾ
ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 5 ਜੁਲਾਈ ਇੱਥੇ ਅੱਜ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਦਾ ਇੱਕ ਪੰਜ ਮੈਂਬਰੀ ਵਫ਼ਦ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਬਲਦੇਵ ਸਿੰਘ ਸਿਰਸਾ,...
Advertisement
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 5 ਜੁਲਾਈ
Advertisement
ਇੱਥੇ ਅੱਜ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਦਾ ਇੱਕ ਪੰਜ ਮੈਂਬਰੀ ਵਫ਼ਦ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਬਲਦੇਵ ਸਿੰਘ ਸਿਰਸਾ, ਅਭਿਮਨਿਊ ਕੋਹਾੜ, ਬਲਪ੍ਰੀਤ ਸਿੰਘ ਬੀਤੇ ਦਿਨ ਦਿੱਲੀ ਤੋਂ ਰਵਾਨਾ ਹੋ ਕੇ ਦੱਖਣੀ ਰਾਜਾਂ ਦੇ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਖੇਤੀ ਨਾਲ ਸਬੰਧਤ ਕਿਸਾਨਾਂ ਦੀਆਂ ਭਖ਼ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕਰਨਗੇ। ਬਹਿਰੂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ 6 ਜੁਲਾਈ ਨੂੰ ਬੰਗਲੂਰੂ ਵਿੱਚ ਮੀਟਿੰਗ ਕਰਨਗੀਆਂ, ਜਿਸ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਤੈਅ ਹੋਵੇਗੀ, ਜਿਸ ਦਾ ਐਲਾਨ 7 ਜੁਲਾਈ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਜਾਵੇਗਾ।
Advertisement
×