ਨਿੱਜੀ ਪੱਤਰ ਪ੍ਰੇਰਕ
ਭਾਦਸੋਂ, 1 ਜੂਨ
ਘੱਲ਼ੂਘਾਰਾ ਦਿਵਸ ਨੂੰ ਲੈ ਕੇ ਲੋਕਾਂ ਦਾ ਮਨੋਬਲ ਉਪਰ ਚੁੱਕਣ ਤਹਿਤ ਭਾਦਸੋਂ ਵਿਖੇ ਪੁਲੀਸ ਪ੍ਰਸ਼ਾਸਨ ਵਲੋਂ ਰਾਜੇਸ਼ ਛਿੱਬਰ ਡੀ.ਐਸ.ਪੀ ਨਾਭਾ, ਥਾਣਾ ਮੁਖੀ ਇੰਸਪੈਕਟਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਨਾਭਾ ਰਾਜੇਸ਼ ਛਿੱਬਰ ਅਤੇ ਥਾਣਾ ਮੁਖੀ ਇੰਸਪੈਕਟਰ ਰਾਜਵਿੰਦਰ ਕੌਰ ਨੇ ਕਿਹਾ ਕਿ ਕਾਨੂੰਨ ਹੱਥ ’ਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਆਪਣੀ ਡਿਊਟੀ ਪੂਰੀ ਸਖਤਾਈ ਅਤੇ ਮੁਸਤੈਦੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਲਾਕੇ ਵਿਚ ਸ਼ਾਤੀ ਰੱਖਣ ਲਈ ਉਹ ਪੁਲੀਸ ਦਾ ਸਹਿਯੋਗ ਦੇਣ।