DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ: ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਧਰਮਹੇੜੀ ’ਚ ਖਰਾਬੇ ਦਾ ਜਾਇਜ਼ਾ

ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਜਾਇਜ਼ਾ ਕਮੇਟੀ ਵੱਲੋਂ ਪੰਜਾਬ ਹਰਿਆਣਾ ਦੀ ਹੱਦ ’ਤੇ ਪੈਂਦੇ ਇਲਾਕੇ ਦੇ ਪਿੰਡ ਧਰਮਹੇੜੀ ਦਾ ਦੌਰਾ ਕੀਤਾ। ਇਸ ਦੌਰਾਨ ਇਕੱਤਰ ਇਲਾਕੇ ਦੇ ਕਿਸਾਨਾਂ ਵੱਲੋਂ...
  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ਦੀ ਜਾਇਜ਼ਾ ਕਮੇਟੀ ਦੇ ਨੁਮਾਇੰਦੇ ਧਰਮਹੇੜੀ ਇਲਾਕੇ ਦੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।
Advertisement
ਪਟਿਆਲਾ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਜਾਇਜ਼ਾ ਕਮੇਟੀ ਵੱਲੋਂ ਪੰਜਾਬ ਹਰਿਆਣਾ ਦੀ ਹੱਦ ’ਤੇ ਪੈਂਦੇ ਇਲਾਕੇ ਦੇ ਪਿੰਡ ਧਰਮਹੇੜੀ ਦਾ ਦੌਰਾ ਕੀਤਾ। ਇਸ ਦੌਰਾਨ ਇਕੱਤਰ ਇਲਾਕੇ ਦੇ ਕਿਸਾਨਾਂ ਵੱਲੋਂ ਹਾਂਸੀ ਬੁਟਾਣਾ ਵਿਵਾਦਿਤ ਨਹਿਰ ਖ਼ਿਲਾਫ਼ ਕਾਫੀ ਭੜਾਸ ਕੱਢੀ। ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਵੇਲੇ ਉੱਚਿਤ ਧਿਆਨ ਨਾ ਦੇਣ ਦੇ ਸ਼ਿਕਵੇ ਵੀ ਜ਼ਾਹਿਰ ਕੀਤੇ।

ਕਮੇਟੀ ਦੇ ਮੈਂਬਰਾਂ ’ਚ ਸਾਬਕਾ ਸੰਸਦੀ ਸਕੱਤਰ ਐੱਨਕੇ ਸ਼ਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਪਰਵਿੰਦਰ ਸਿੰਘ ਸੋਹਾਣਾ ਨੇ ਇਲਾਕੇ ਦੇ ਲੋਕਾਂ ਤੋਂ ਹੜ੍ਹ ਦੀ ਸਥਿਤੀ ਤੇ ਕਾਰਨਾਂ ਦੀ ਜਾਣਕਾਰੀ ਇਕੱਤਰ ਕੀਤੀ।

Advertisement

ਐਨਕੇ ਸ਼ਰਮਾ ਨੇ ਵੱਖ ਵੱਖ ਥਾਵਾਂ ’ਤੇ ਇਕੱਤਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਹੜ੍ਹ ਪੀੜਤਾਂ ਦੀ ਬਾਂਹ ਫੜੀ ਜਾਵੇਗੀ। ਜਾਇਜ਼ਾ ਕਮੇਟੀ ਇਸ ਮੰਤਲ ਲਈ ਜ਼ਿਲ੍ਹੇ ਦੇ ਹੋਏ ਨੁਕਸਾਨ ਦਾ ਸਰਵੇ ਕਰ ਰਹੀ ਹੈ। ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਪਾਰਟੀ ਵੱਲੋਂ ਇੱਕ ਲੱਖ ਕਿੱਲੇ ਦਾ ਬੀਜ ਅਗਲੀ ਫਸਲ ਦੀ ਬਿਜਾਈ ਵਾਸਤੇ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖੇਤਾਂ ਨੂੰ ਪੱਧਰ ਕਰਨ ਲਈ ਪਾਰਟੀ ਖੁਦ ਸਰਗਰਮ ਰਹੇਗੀ। ਆਗੂਆਂ ਨੇ ਹਾਂਸੀ ਬੁਟਾਣਾ ਨਹਿਰ ਦੇ ਵਿਵਾਦ ਦੇ ਹੱਲ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਸ਼ੁਤਰਾਣਾ ਦੇ ਹਲਕਾ ਇੰਚਾਰਜ ਕਬੀਰ ਦਾਸ, ਜ਼ਿਲ੍ਹਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਅਮਰਜੀਤ ਸਿੰਘ ਪੰਜਰੱਥ, ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਸਰਕਲ ਘੱਗਾ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਸ਼ਾਹੀ ਤੇ ਨਿਰਮਲ ਸਿੰਘ ਢਿੱਲੋਂ, ਜੋਗਾ ਸਿੰਘ ਚੱਠਾ, ਹਰਚਰਨ ਸਿੰਘ ਢੀਂਡਸਾ, ਹਰਭਜਨ ਸਿੰਘ ਤੇ ਲਖਵਿੰਦਰ ਸਿੰਘ ਹਾਜ਼ਰ ਸਨ।

Advertisement
×