ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ਗੀਤ: ਹਰਮੀਨ ਕੌਰ ਦੂਜੇ ਸਥਾਨ ’ਤੇ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿੱਚ ਕਰਵਾਏ ਪੰਜਾਬੀ ਫੈਸਟ ’ਚ ਮੱਲਾਂ ਮਾਰੀਆਂ। ਦਸਵੀਂ ਜਮਾਤ ਦੀ ਵਿਦਿਆਰਥਣ ਹਰਮੀਨ ਕੌਰ ਨੇ ‘ਸੁਰਾਂ ਦੀ ਸੁਗੰਧ’ ਪੰਜਾਬੀ ਲੋਕ ਗੀਤ ਮੁਕਾਬਲੇ...
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਨੌਗਾਵਾਂ
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿੱਚ ਕਰਵਾਏ ਪੰਜਾਬੀ ਫੈਸਟ ’ਚ ਮੱਲਾਂ ਮਾਰੀਆਂ। ਦਸਵੀਂ ਜਮਾਤ ਦੀ ਵਿਦਿਆਰਥਣ ਹਰਮੀਨ ਕੌਰ ਨੇ ‘ਸੁਰਾਂ ਦੀ ਸੁਗੰਧ’ ਪੰਜਾਬੀ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਬਾਰ੍ਹਵੀਂ ਜਮਾਤ ਦੇ ਗੌਰਵ ਸਿੰਘ ਨੇ ‘ਦਸਤਾਰ ਦਾ ਮਾਣ ਸਿੱਖ ਦੀ ਸ਼ਾਨ’ ਦਸਤਾਰਬੰਦੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚਾਈਆਂ ਛੂਹਣ ਲਈ ਸ਼ੁਭਕਾਮਨਾਵਾਂ ਦਿੱਤੀਆਂ। 

Advertisement
Advertisement
Show comments