ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲੇ ਸੰਗਤ: ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਜੀਵਨ ਨੂੰ...
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਗੁਰਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਇਤਿਹਾਸਕ ਗੁਰੂ ਦੁਆਰਾ ਸਾਹਿਬਾਨ ਵਿੱਚ ਬੀਤੇ ਦਿਨੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 8 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹਰਜੀਤ ਸਿੰਘ ਅਲੀਪੁਰ, ਅੰਮ੍ਰਿਤਪਾਲ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।

Advertisement
Advertisement
Show comments