ਤਨਖ਼ਾਹ ਨਾ ਮਿਲਣ ਕਾਰਨ ਜੰਗਲਾਤ ਮੁਲਾਜ਼ਮ ਨਿਰਾਸ਼
ਜੰਗਲਾਤ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਜੰਗਲਾਤ ਕਾਮਿਆਂ ਨੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਮਾਰਚ ਕਰਦਿਆਂ ਵਣ ਮੰਡਲ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਨੂੰ ਮੰਗ ਭੇਜੇ। ਧਰਨੇ ਦੀ ਅਗਵਾਈ ਜਸਵਿੰਦਰ ਸਿੰਘ ਸੌਜਾ, ਜਗਤਾਰ ਸਿੰਘ ਸ਼ਾਹਪੁਰ, ਸ਼ੇਰ ਸਿੰਘ ਸਰਹਿੰਦ ਤੇ ਭੁਪਿੰਦਰ ਸਿੰਘ ਸਾਧੋਹੇੜੀ ਨੇ ਕੀਤੀ। ਜੰਗਲਾਤ ਕਾਮਿਆਂ ਦੀ ਇਕੱਤਰਤਾ ’ਚ ਜੋਗਾ ਸਿੰਘ ਵਜੀਦਪੁਰ, ਹਰਜਿੰਦਰ ਸਿੰਘ ਖਰੌੜੀ, ਨਰੇਸ਼ ਕੁਮਾਰ ਬੋਸਰ, ਅਮਰਜੀਤ ਸਿੰਘ ਲਾਛੜੂ ਤੇ ਮਾਸਟਰ ਮੱਘਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ 30 ਜੁਲਾਈ ਨੂੰ ਵਿਭਾਗ ਵਿੱਚ ਪੱਕੇ ਕੀਤੇ ਮੁਲਾਜ਼ਮਾਂ ਨੂੰ ਲਗਪਗ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ। ਸਰਕਾਰ ਵੱਲੋਂ ਸੀਨੀਅਰ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਅਤੇ ਵਿਭਾਗ ਦੇ ਕੱਚੇ ਕਾਮਿਆਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਅਧਰਨਾ ਦਿੱਤਾ ਗਿਆ ਹੈ। ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਦੀਵਾਲੀ ਦੀ ਖਰੀਦਦਾਰੀ ਲਈ ਮੁਲਾਜ਼ਮ ਕਰਜ਼ਾ ਲੈਣ ਲਈ ਮਜਬੂਰ ਹਨ, ਜੇ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਹਿਲੀ ਨਵੰਬਰ ਨੂੰ ਵਣ ਮੰਤਰੀ ਦੇ ਹਲਕਾ ਭੋਆ ਪਠਾਨਕੋਟ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਧਰਨੇ ਨੂੰ ਗੁਰਮੇਲ ਸਿੰਘ ਬਿਸ਼ਨਪੁਰਾ, ਰਣਵੀਰ ਸਿੰਘ ਮੁਲੇਪੁਰ, ਗੁਰਬਚਨ ਸਿੰਘ ਸਿੰਘ ਅਤੇ ਸੁਰਿੰਦਰ ਸਿੰਘ ਸਰਹਿੰਦ, ਹਰਜਿੰਦਰ ਸਿੰਘ ਧਾਲੀਵਾਲ, ਜੋਗਾ ਸਿੰਘ ਵਜੀਦਪੁਰ, ਤਰਸੇਮ ਸਿੰਘ ਸੈਣੀਮਾਜਰਾ, ਸੁਰਿੰਦਰ ਸਿੰਘ ਸਰਹਿੰਦ, ਜਸਵੀਰ ਕੌਰ, ਕੁਲਦੀਪ ਕੌਰ ਮਾਂਗੇਵਾਲ, ਗੁਰਦੇਵ ਕੌਰ ਬੋਸਰ, ਕਿਰਨਾ ਕੌਰ ਨਾਭਾ ਅਤੇ ਗੁਰਮੀਤ ਕੌਰ ਨਾਭਾ ਨੇ ਸੰਬੋਧਨ ਕੀਤਾ।