DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮੇ ਨਿਰਾਸ਼

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ 11/89 ਨੇ ਵਣ ਮੰਡਲ ਪਟਿਆਲਾ ਅਧੀਨ ਕੰਮ ਕਰਦੇ ਕਿਰਤੀ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਬਕਾਇਆ ਜਾਰੀ ਕਰਵਾਉਣ ਲਈ ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਣਾ ਅਤੇ...

  • fb
  • twitter
  • whatsapp
  • whatsapp
Advertisement

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ 11/89 ਨੇ ਵਣ ਮੰਡਲ ਪਟਿਆਲਾ ਅਧੀਨ ਕੰਮ ਕਰਦੇ ਕਿਰਤੀ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਬਕਾਇਆ ਜਾਰੀ ਕਰਵਾਉਣ ਲਈ ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਣਾ ਅਤੇ ਬਲਵੀਰ ਸਿੰਘ ਮੰਡੋਲੀ ਨੇ ਦੱਸਿਆ ਕਿ ਕਿਰਤੀ ਕਾਮਿਆਂ ਨਾਲ ਵਣ ਮੰਡਲ ਪਟਿਆਲਾ ਦੀ ਮੈਨੇਜਮੈਂਟ ਧੋਖਾ ਕਰਦੀ ਆ ਰਹੀ ਹੈ। ਏਰੀਅਰ ਦਾ ਬਕਾਇਆ ਵਿਤਕਰੇ ਦੀ ਭਾਵਨਾ ਨਾਲ ਪਾਇਆ ਗਿਆ ਅਤੇ ਕਿਰਤੀ ਕਾਮਿਆਂ ਨੂੰ ਲਗਾਤਾਰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ। ਵਾਰ-ਵਾਰ ਯੂਨੀਅਨ ਨਾਲ ਮੀਟਿੰਗ ਕਰਨ ’ਤੇ ਵੀ ਕਿਰਤੀ ਕਾਮਿਆਂ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਨਾ ਹੀ ਜਾਇਜ਼ ਮੰਗਾਂ ਮੰਨੀਆਂ ਗਈਆਂ ਜਿਸ ਦੇ ਰੋਸ ਵਜੋਂ ਡੀ ਐੱਫ਼ ਓ ਪਟਿਆਲਾ ਦਫ਼ਤਰ ਅੱਗੇ ਪਿੱਟ ਸਿਆਪਾ ਕੀਤਾ ਗਿਆ ਹੈ। ਇਸ ਮੌਕੇ ਵਣ ਮੰਡਲ ਅਫ਼ਸਰ ਪਟਿਆਲਾ ਵੱਲੋਂ ਮੀਟਿੰਗ ਕਰ ਕੇ ਰਹਿੰਦੀਆਂ ਤਨਖ਼ਾਹਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ। ਅਗਲੀ ਮੀਟਿੰਗ ਅਪਰੈਲ ਦੇ ਪਹਿਲੇ ਹਫ਼ਤੇ ਜਥੇਬੰਦੀ ਨਾਲ ਕਰਨ ਬਾਰੇ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਲੋਚਮਾ ਰਾਜਪੁਰਾ, ਕੁਲਵੰਤ ਸਿੰਘ ਥੂਹੀ ਨਾਭਾ ਆਦਿ ਹਾਜ਼ਰ ਸਨ।

Advertisement
Advertisement
×