ਪਟਿਆਲਾ, 26 ਅਕਤੂਬਰ
ਜੰਗਲਾਤ ਕਾਮਿਆਂ ਨੇ ਅੱਜ ਐਲਾਨ ਕੀਤਾ ਕਿ ਉਹ 28 ਅਕਤੂਬਰ ਤੋਂ ਜੰਗਲਾਤ ਵਿਭਾਗ ਸਾਊਥ ਸਰਕਲ ਵਣ ਪਾਲ ਦੇ ਦਫ਼ਤਰ ਅੱਗੇ ਲਗਾਤਾਰ ਭੁੱਖ ਸ਼ੁਰੂ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਤਨਖ਼ਾਹਾਂ ਨਾ ਮਿਲੀਆਂ ਤਾਂ ਉਹ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਕਾਲੀ ਦੀਵਾਲੀ ਮਨਾਉਣਗੇ। ਜੰਗਲਾਤ ਇਕਾਈ ਦੇ ਮੁੱਖ ਆਗੂ ਜਗਮੋਹਨ ਨੌਲਖਾ ਨੇ ਦੱਸਿਆ ਕਿ ਇਹ ਫੈਸਲਾ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।