ਜੰਗਲਾਤ ਕਾਮਿਆਂ ਵੱਲੋਂ ਭਲਕ ਤੋਂ ਭੁੱਖ ਹੜਤਾਲ ਦਾ ਐਲਾਨ

ਜੰਗਲਾਤ ਕਾਮਿਆਂ ਵੱਲੋਂ ਭਲਕ ਤੋਂ ਭੁੱਖ ਹੜਤਾਲ ਦਾ ਐਲਾਨ

ਮੀਟਿੰਗ ਮਗਰੋਂ ਨਾਅਰੇਬਾਜ਼ੀ ਕਰਦੇ ਹੋਏ ਜੰਗਲਾਤ ਕਾਮੇ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 26 ਅਕਤੂਬਰ

ਜੰਗਲਾਤ ਕਾਮਿਆਂ ਨੇ ਅੱਜ ਐਲਾਨ ਕੀਤਾ ਕਿ ਉਹ ਜੰਗਲਾਤ ਦੇ ਸਾਊਥ ਸਰਕਲ ਵਣ ਪਾਲ ਦੇ ਦਫ਼ਤਰ ਅੱਗੇ ਲਗਾਤਾਰ ਭੁੱਖ ਹੜਤਾਲ 28 ਅਕਤੂਬਰ ਤੋਂ ਸ਼ੁਰੂ ਕਰਨਗੇ। ਜੇ ਤਨਖ਼ਾਹਾਂ ਨਾ ਮਿਲੀਆਂ ਤਾਂ ਉਹ ਸਰਕਾਰ ਖ਼ਿਲਾਫ਼ ਵਿਖਾਵਾ ਕਰਦੇ ਹੋਏ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ। ਇਹ ਐਲਾਨ ਅੱਜ ਇੱਥੇ ਦੀ ਕਲਾਸ ਫੋਰਥ ਗੌਰਮਿੰਟ ਐਂਪਲਾਈਜ ਪੰਜਾਬ ਦੀ ਮੀਟਿੰਗ ਵਿਚ ਕੀਤਾ ਗਿਆ। ਇਸ ਮੌਕੇ ਨਾਅਰੇਬਾਜ਼ੀ ਕੀਤੀ ਗਈ। ਜੰਗਲਾਤ ਇਕਾਈ ਦੇ ਮੁੱਖ ਆਗੂ ਜਗਮੋਹਨ ਨੌਲਖਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮਾਂ ਵਿੱਚ ਰੋਹ ਸੀ। ਇਸ ਮੌਕੇ 28 ਅਕਤੂਬਰ ਨੂੰ ਵਣ ਪਾਲ ਸਾਊਥ ਸਰਕਲ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਕੇ ਖੇਤਰੀ ਅਧਿਕਾਰੀ ਦਾ ਪਿੱਟ ਸਿਆਪਾ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਰਨਲ ਸਕੱਤਰ ਕੁਲਵਿੰਦਰ ਸਿੰਘ ਕਾਲਵਾ, ਸੂਰਜ ਯਾਦਵ, ਦੀਪ ਚੰਦ ਹੰਸ ਨਾਭਾ, ਕੁਲਦੀਪ ਸਿੰਘ ਰਾਈਵਾਲ, ਕੇਸਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All