DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜੰਗਲਾਤ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਅਤੇ ਬਕਾਏ ਦਾ ਬਜਟ ਵਾਪਸ ਲੈਣ ਕਾਰਨ ਕਾਮਿਆਂ ਵਿੱਚ ਰੋਸ ਹੈ। ਕਾਮਿਆਂ ਨੂੰ ਬੱਚਿਆਂ ਦੇ ਦਾਖ਼ਲੇ ਕਰਵਾਉਣ ਅਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ...

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਵੱਲ ਰੋਸ ਮਾਰਚ ਕਰਦੇ ਹੋਏ ਜੰਗਲਾਤ ਕਾਮੇ।
Advertisement

ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਅਤੇ ਬਕਾਏ ਦਾ ਬਜਟ ਵਾਪਸ ਲੈਣ ਕਾਰਨ ਕਾਮਿਆਂ ਵਿੱਚ ਰੋਸ ਹੈ। ਕਾਮਿਆਂ ਨੂੰ ਬੱਚਿਆਂ ਦੇ ਦਾਖ਼ਲੇ ਕਰਵਾਉਣ ਅਤੇ ਘਰ ਦਾ ਗੁਜ਼ਾਰਾ ਚਲਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਜੰਗਲਾਤ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਜੰਗਲਾਤ ਅਫ਼ਸਰ ਦੇ ਦਫ਼ਤਰ ਅੱਗੇ ਪ੍ਰਧਾਨ ਜਸਵਿੰਦਰ ਸਿੰਘ ਸੋਜਾ, ਜਨਰਲ ਸਕੱਤਰ ਜਗਤਾਰ ਸਿੰਘ ਦੀ ਅਗਵਾਈ ਹੇਠ ਧਰਨਾ ਦੇਣ ਤੋਂ ਬਾਅਦ ਰੋਸ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਜੰਗਲਾਤ ਵਿਭਾਗ ਅਤੇ ਜੰਗਲੀ ਜੀਵ ਵਿਭਾਗ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਅਤੇ ਬਕਾਏ ਦਾ ਵਾਪਸ ਲਿਆ ਬਜਟ ਤੁਰੰਤ ਜਾਰੀ ਕੀਤਾ ਜਾਵੇ ਅਤੇ ਕਾਮਿਆਂ ਦੀਆਂ ਰਹਿੰਦੀਆਂ ਤਨਖ਼ਾਹਾਂ ਤੇ ਬਕਾਏ ਤੁਰੰਤ ਦਿੱਤੇ ਜਾਣ, ਕੱਚੇ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਕੱਚੇ ਕਾਮਿਆਂ ਦੀ ਸੀਨੀਅਰਤਾ ਸੂਚੀ ਬਣਾਈ ਜਾਵੇ ਅਤੇ ਕੱਚੇ ਕਾਮਿਆਂ ਨੂੰ ਨਿਯਮਾਂ ਅਨੁਸਾਰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।

Advertisement

ਜਥੇਬੰਦੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਦੂਜੀਆਂ ਜਥੇਬੰਦੀਆਂ ਛੱਡ ਕੇ ਵੱਡੀ ਗਿਣਤੀ ਵਿੱਚ ਕਾਮੇ ਧਰਨੇ ਦੌਰਾਨ ਜੰਗਲਾਤ ਨੂੰ ਵਰਕਰ ਯੂਨੀਅਨ ਪੰਜਾਬ ਵਿੱਚ ਸ਼ਾਮਲ ਹੋਏ।

Advertisement

ਜਥੇਬੰਦੀ ਵੱਲੋਂ ਸ਼ਾਮਲ ਹੋਏ ਕਾਮਿਆਂ ਦਾ ਸਵਾਗਤ ਕੀਤਾ ਗਿਆ। ਧਰਨੇ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਆਗੂ ਦਰਸ਼ਨ ਸਿੰਘ ਬੇਲੂ ਮਾਜਰਾ, ਪ੍ਰਧਾਨ ਲਖਵਿੰਦਰ ਸਿੰਘ ਖ਼ਾਨਪੁਰ, ਜਸਵੀਰ ਸਿੰਘ ਖੋਖਰ, ਸੁਖਬੀਰ ਸਿੰਘ ਢੀਂਡਸਾ, ਧਰਮਪਾਲ ਲੇਟ, ਬੰਤ ਰਾਮ, ਭੁਪਿੰਦਰ ਸਿੰਘ ਸਾਧੋ ਹੇੜੀ, ਸ਼ੇਰ ਸਿੰਘ ਸਰਹਿੰਦ, ਭਿੰਦਰ ਸਿੰਘ ਘੱਗਾ, ਨਰੇਸ਼ ਸਿੰਘ, ਅਮਰਜੀਤ ਸਿੰਘ, ਵਿਪਨ ਪ੍ਰਸਾਦ, ਹਰਜਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ ਦਾ ਬਜਟ ਵਾਪਸ ਲੈਣ ਦੀ ਸਖ਼ਤ ਨਿੰਦਾ ਕੀਤੀ ਅਤੇ ਜਥੇਬੰਦੀ ’ਚ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕੀਤਾ। ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਚੌਧਰੀਮਾਜਰਾ ਬਲਕਾਰ ਬਠੋਈ, ਭੁਪਿੰਦਰ ਰੌਣੀ, ਗੁਰਮੁਖ ਸਿੰਘ, ਬਲਜੀਤ ਸਿੰਘ ਧਾਮੋਮਾਜਰਾ, ਹਾਕਮ ਖ਼ਾਨ, ਕੁਲਦੀਪ ਕੌਰ, ਪਰਮਜੀਤ ਕੌਰ, ਜਸਪਾਲ ਕੌਰ ਤੇ ਅਮਰਜੀਤ ਕੌਰ ਆਦਿ ਸ਼ਾਮਲ ਹੋਏ।

Advertisement
×