ਜੰਗਲਾਤ ਕਾਮਿਆਂ ਵੱਲੋਂ ਲੱਕੜ ਮਾਫ਼ੀਆ ਖ਼ਿਲਾਫ਼ ਪ੍ਰਦਰਸ਼ਨ

ਜੰਗਲਾਤ ਕਾਮਿਆਂ ਵੱਲੋਂ ਲੱਕੜ ਮਾਫ਼ੀਆ ਖ਼ਿਲਾਫ਼ ਪ੍ਰਦਰਸ਼ਨ

ਗੁਰਨਾਮ ਸਿੰਘ ਅਕੀਦਾ

ਪਟਿਆਲਾ, 19 ਅਪਰੈਲ

ਇੱਥੇ ਜੰਗਲਾਤ ਕਾਮਿਆਂ ਵੱਲੋਂ ਲੱਕੜ ਮਾਫ਼ੀਆ ਖ਼ਿਲਾਫ਼ ਸਰਕਾਰ ਨੂੰ ਜਗਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਬੀਤੀ ਰਾਤ ਡਿਊਟੀ ਕਰ ਰਹੇ ਜੰਗਲਾਤ ਕਾਮਿਆਂ ’ਤੇ ਲੱਕੜ ਮਾਫ਼ੀਆ ਵੱਲੋਂ ਹਮਲਾ ਕਰਨ ਵਿਰੁੱਧ ਸੀ ਅਤੇ ਸਰਕਾਰ ਤੋਂ ਲੱਕੜ ਮਾਫ਼ੀਆ ਅਤੇ ਐਂਗਲ ਚੋਰਾਂ ਨੂੰ ਨੱਥ ਪਾਉਣ ਲਈ ਮੰਗ ਕੀਤੀ ਗਈ। ਜੰਗਲਾਤ ਵਿਭਾਗ ਦੇ ਸੂਬਾ ਪ੍ਰਧਾਨ ਜਗਮੋਹਨ ਸਿੰਘ ਨੌਲੱਖਾ ਨੇ ਦੱਸਿਆ ਕਿ ਰਾਤ ਸਮੇਂ ਡਿਊਟੀ ਕਰ ਰਹੇ ਕਰਮਚਾਰੀਆਂ ਨੂੰ ਲੱਕੜ ਮਾਫ਼ੀਆ ਦੇ ਗੁੰਡਾ ਅਨਸਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਡੇਰਾਬਸੀ ਰੇਂਜ ਵਿੱਚ ਮਾਫ਼ੀਆ ਵੱਲੋਂ ਨਿਸ਼ਾਨ ਸਿੰਘ ਤੇ ਕਰਨੈਲ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕੀਤਾ ਗਿਆ ਜੋ ਡੇਰਾਬਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All