ਗੁਰਨਾਮ ਸਿੰਘ ਅਕੀਦਾ
ਪਟਿਆਲਾ, 18 ਜੁਲਾਈ
ਜੰਗਲਾਤ ਕਾਮਿਆਂ ਨੇ ਅੱਜ ਜੰਗਲਾਤ ਦਫ਼ਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤਾ। ਇੱਥੇ ਆਗੂਆਂ ਨੇ ਇਹ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਪੰਜਾਬ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ।
ਤਨਖਾਹਾਂ ਨਾ ਮਿਲਣ ਕਾਰਨ ਸਰਕਾਰੀ ਤੇ ਅਰਧ ਸਰਕਾਰੀ ਵਿਭਾਗ ਵਿਚਲੇ ਡੇਲੀਵੇਜਿਜ਼, ਕੰਟਰੈਕਟ, ਆਊਟ ਸੋਰਸ ਅਤੇ ਪਾਰਟ ਟਾਈਮ ਕਰਮਚਾਰੀਆਂ ਵੱਲੋਂ ਜੰਗਲਾਤ ਦਫ਼ਤਰ ਅੱਗੇ ਪ੍ਰਸ਼ਾਸਨ ਨੂੰ ਜਗਾਉਣ ਲਈ ਪਿੱਟ ਸਿਆਪਾ ਕੀਤਾ ਗਿਆ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਉਨ੍ਹਾਂ ਦਾ ਦਿਨ ਰਾਤ ਦਾ ਧਰਨਾ ਨੌਵੇਂ ਦਿਨ ਵਿੱਚ ਸ਼ਾਮਲ ਹੋਣ ’ਤੇ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿੱਜੀ ਦਖ਼ਲ ਦੇਣ ਲਈ ਪੱਤਰ ਦਿੱਤਾ ਗਿਆ ਗਿਆ ਹੈ।
ਮੁਲਾਜ਼ਮ ਆਗੂ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਜਗਮੋਹਨ ਨੌਲੱਖਾ, ਬਲਜਿੰਦਰ ਸਿੰਘ, ਮਾਧੋ ਲਾਲ ਤੇ ਗੁਰਦਰਸ਼ਨ ਸਿੰਘ ਨੇ ਐਲਾਨ ਕੀਤਾ ਕਿ ਦੋਵੇਂ ਵਿਧਾਇਕਾਂ ਨੂੰ ਜਗਾਉਣ ਲਈ ਉਨ੍ਹਾਂ ਦੀਆਂ ਰਿਹਾਇਸ਼ਾਂ ਅੱਗੇ ਪਹੁੰਚ ਕੇ ਯਾਦ ਪੱਤਰ ਦੇਣ ਲਈ 21 ਜੁਲਾਈ ਨੂੰ ਵਾਹਨ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਆਜ਼ਮ ਭਗਤ ਸਿੰਘ ਬਾਰੇ ਦਿੱਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਦੇ ਬਿਆਨ ਦੀ ਨਿੰਦਾ ਵੀ ਕੀਤੀ ਗਈ। ਇਸ ਮੌਕੇ ਸੂਰਜ ਪਾਲ ਯਾਦਵ, ਪ੍ਰੀਤਮ ਚੰਦ ਠਾਕੁਰ, ਰਾਮ ਲਾਲ ਰਾਮਾ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਜਗਰੂਪ ਖ਼ਾਨ, ਮਾਧੋ ਲਾਲ, ਬਲਜਿੰਦਰ ਸਿੰਘ, ਦਰਸ਼ਨ ਮੁਲੇਵਾਲ, ਗੁਰਮੇਲ ਬੰਮਣਾ, ਤਰਲੋਚਨ ਮਾੜੂ, ਤਰਲੋਚਨ ਰਾਜਪੁਰਾ, ਚੰਦਰ ਭਾਨ, ਇੰਦਰਜੀਤ ਵਾਲੀਆ, ਬੰਸੀ ਲਾਲ, ਮੋਦ ਨਾਥ ਸ਼ਰਮਾ, ਨਛੱਤਰ ਲਾਲੜੂ, ਗੁਰਜੀਤ ਪਟਿਆਲਾ, ਕ੍ਰਿਸ਼ਨ ਕੁਮਾਰ, ਸੁਖਦੇਵ ਸਿੰਘ, ਬਲਵਿੰਦਰ ਨਾਭਾ, ਗੁਰਮੀਤ ਕੁਮਾਰ, ਨਿਸ਼ਾਨ ਸਿੰਘ ਡੇਰਾਬਸੀ ਪ੍ਰਧਾਨ, ਨਾਰੰਗ ਸਿੰਘ ਪ੍ਰਧਾਨ, ਕਰਨੈਲ ਸਿੰਘ ਡੇਰਾਬਸੀ, ਮੁਖ਼ਤਿਆਰ ਸਿੰਘ ਤੇ ਰਮੇਸ਼ ਦੇਵੀਗੜ੍ਹ ਆਦਿ ਹਾਜ਼ਰ ਸਨ।