ਭਾਜਪਾ ਓਬੀਸੀ ਮੋਰਚੇ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੱਲੋਂ ਅਸਤੀਫਾ

ਭਾਜਪਾ ਓਬੀਸੀ ਮੋਰਚੇ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੱਲੋਂ ਅਸਤੀਫਾ

ਹਰਦੀਪ ਸਿੰਘ ਸੋਢੀ

ਧੂਰੀ, 19 ਜਨਵਰੀ

ਭਾਰਤੀ ਜਨਤਾ ਪਾਰਟੀ ਦੇ ਪੱਛੜੀ ਸ਼੍ਰੇਣੀਆਂ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਾਰਨੀ ਮੈਂਬਰ ਹਰੀ ਕ੍ਰਿਸ਼ਨ ਮਨੀ ਨੇ ਪਾਰਟੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਬਣਾਏ ਗਏ ਖੇਤੀ ਮਾਰੂ ਕਾਨੂੰਨਾਂ ਵਿੱਚ ਭਾਜਪਾ ਦਾ ਵਤੀਰਾ ਨਿੰਦਣਯੋਗ ਹੈੈ ਅਤੇ ਸਰਕਾਰ ਜਾਣ ਬੁੱਝ ਕੇ ਕਿਸਾਨੀ ਮਸਲੇ ਨੂੰ ਹੱਲ ਨਹੀਂ ਕਰ ਰਹੀ ਅਤੇ ਕਿਸਾਨ ਮਾਰੂ ਰਵੱਈਏ ਨਾਲ ਉਹ ਕਦੇ ਵੀ ਸਹਿਮਤ ਨਹੀਂ ਹੋ ਸਕਦੇ। ਉਨ੍ਹਾਂ ਭਾਜਪਾ ਦੀਆਂ ਮਾਰੂ ਨੀਤੀਆਂ ਕਾਰਨ ਆਪਣਾ ਅਸਤੀਫਾ ਦਿੰਦੇ ਹੋਏ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਵੀ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All