
ਵਿਸ਼ਨੂੰ ਸ਼ਰਮਾ ਤੇ ਸਮਰਥਕਾਂ ਦਾ ਕਾਂਗਰਸ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ। -ਫੋਟੋਆਂ: ਰਾਜੇਸ਼ ਸੱਚਰ
ਖੇਤਰੀ ਪ੍ਰਤੀਨਿਧ
ਪਟਿਆਲਾ, 17 ਜਨਵਰੀ
ਇੱਥੇ ਅੱਜ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਆਪਣੇ ਸਮਰਥਕਾਂ ਸਣੇ ਮੁੜ ਕਾਂਗਰਸ ਵਿਚ ਪਰਤ ਆਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨਾਲ ਪੈਦਾ ਹੋਏ ਵਖਰੇਵਿਆਂ ਕਾਰਨ ਸ੍ਰੀ ਸ਼ਰਮਾ ਨੇ ਕਾਂਗਰਸ ਛੱਡ ਦਿੱਤੀ ਸੀ। ਹੁਣ ਫਿਰ ਕਾਂਗਰਸ ਵਿਚ ਪਰਤਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਸ਼ਰਮਾ ਤੇ ਉਨ੍ਹਾਂ ਦੇ ਸਮਰਥਕਾਂ ਦਾ ਸਵਾਗਤ ਕੀਤਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ