ਸਾਬਕਾ ਮੰਤਰੀ ਕੋਹਲੀ ਵੱਲੋਂ ਆਪਣੇ ਪੁੱਤ ਲਈ ਚੋਣ ਪ੍ਰਚਾਰ

ਸਾਬਕਾ ਮੰਤਰੀ ਕੋਹਲੀ ਵੱਲੋਂ ਆਪਣੇ ਪੁੱਤ ਲਈ ਚੋਣ ਪ੍ਰਚਾਰ

ਸਾਥੀਆਂ ਸਮੇਤ ਪ੍ਰਚਾਰ ਕਰਦੇ ਹੋਏ ਸੁਰਜੀਤ ਸਿੰਘ ਕੋਹਲੀ।

ਗੁਰਨਾਮ ਸਿੰਘ ਅਕੀਦਾ

ਪਟਿਆਲਾ, 28 ਜਨਵਰੀ

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਆਪਣੇ ਸਾਥੀਆਂ ਸਮੇਤ ਆਪਣੇ ਪੁੱਤਰ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਕੋਹਲੀ ਨੇ ‌ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਜਿੰਨੇ ਵੀ ਪੁਰਾਣੇ ਸਾਥੀ ਹਨ, ਉਹ ਹਰ ਰੋਜ਼ ਉਨ੍ਹਾਂ ਕੋਲ ਆ ਰਹੇ ਸਨ ਅਤੇ ਹੁਣ ਵੀ ਰੋਜ਼ਾਨਾ ਆ ਕੇ ਚੋਣਾ ਸਬੰਧੀ ਸਲਾਹ ਮਸ਼ਵਰਾ ਕਰ ਰਹੇ ਹਨ। ਪਟਿਆਲਾ ਸ਼ਹਿਰੀ ਅਜਿਹੀ ਸੀਟ ਹੈ, ਜਿਸ ਵਿੱਚ ਆਮ ਲੋਕ ਹੁਣ ਖੁੱਲ ਕੇ ਆਮ ਆਦਮੀ ਪਾਰਟੀ ਨਾਲ ਚੱਲ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਦੀ ਚੋਣ ਮੁਹਿੰਮ ਵਿੱਚ ਸਮੁੱਚਾ ਹਿੰਦੂ ਅਤੇ ਸਿੱਖ ਭਾਈਚਾਰਾ ਚੋਣ ਮੈਦਾਨ ਵਿੱਚ ਡਟ ਗਿਆ ਹੈ। ਉਨ੍ਹਾਂ ਦੇ ਮੈਦਾਨ ਵਿੱਚ ਆਉਣ ਨਾਲ ਵਿਰੋਧੀਆਂ ਨੂੰ ਭਾਜੜਾਂ ਪੈ ਗਈਆਂ ਹਨ। ਸਾਬਕਾ ਮੰਤਰੀ ਨੇ ਕਿਹਾ ਕਿ ਇਸ ਵਾਰ ਪਟਿਆਲਾ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਸ਼ਹਿਰੀ ਸੀਟ ਵੱਡੇ ਫ਼ਰਕ ਨਾਲ ਜਿੱਤ ਕਿ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਉਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ ਆਪ ਦੀ ਸਰਕਾਰ ਬਣੇਗੀ ਅਤੇ ਦਿੱਲੀ ਦੀ ਤਰਜ਼ ਤੇ ਲੋਕਾਂ ਦੇ ਕੰਮ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All