DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Former MLA Rajinder Meets Sachin Pilot: ਸਾਬਕਾ ਵਿਧਾਇਕ ਰਾਜਿੰਦਰ ਵੱਲੋਂ ਪਾਇਲਟ ਨਾਲ ਮੁਲਾਕਾਤ

ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਹੋਈ

  • fb
  • twitter
  • whatsapp
  • whatsapp
featured-img featured-img
ਸਚਿਨ ਪਾਇਲਟ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਵਿਧਾਇਕ ਰਾਜਿੰਦਰ ਸਿੰਘ। -ਫੋਟੋ: ਅਕੀਦਾ
Advertisement

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ‘ਤੇ ਸਮਾਣਾ ਹਲਕੇ ਤੋਂ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਨੇ ਸਚਿਨ ਪਾਇਲਟ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਲਾਕਾਤ ਸਮੇਂ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਬਾਰੇ ਰਣਨੀਤੀ ਤਿਆਰ ਕਰਨ ਅਤੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਚਰਚਾ ਕੀਤੀ ਗਈ। ਇਸ ਦੌਰਾਨ ਪਾਇਲਟ ਵੱਲੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੇਲ ਜੋਲ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਨੌਜਵਾਨ, ਤਜਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਕਾਂਗਰਸ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਸਰਗਰਮ ਅਤੇ ਪ੍ਰਭਾਵਸ਼ਾਲੀ ਅਗਵਾਈ ਨਾਲ ਕਾਂਗਰਸੀ ਵਰਕਰਾਂ ਵਿੱਚ ਹੋਰ ਉਤਸ਼ਾਹ ਪੈਦਾ ਹੋਵੇਗਾ।

Advertisement
Advertisement
×