ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਸ਼ੰਟੀ ਦਾ ਦੇਹਾਂਤ
ਪੱਤਰ ਪ੍ਰੇਰਕ ਨਾਭਾ, 19 ਜੂਨ ਹਸਪਤਾਲ ਵਿੱਚ ਜ਼ੇਰੇ ਇਲਾਜ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੰਟੀ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ 45 ਸਾਲਾ ਰਜਨੀਸ਼ ਮਿੱਤਲ ਨੂੰ ਦੋ ਦਿਨ ਪਹਿਲਾਂ ਬਰੇਨ ਹੈਮਰੇਜ ਹੋਣ ’ਤੇ ਪਟਿਆਲਾ ਦੇ ਇੱਕ...
Advertisement
ਪੱਤਰ ਪ੍ਰੇਰਕ
ਨਾਭਾ, 19 ਜੂਨ
Advertisement
ਹਸਪਤਾਲ ਵਿੱਚ ਜ਼ੇਰੇ ਇਲਾਜ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਨੀਸ਼ ਮਿੱਤਲ ਸ਼ੰਟੀ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ 45 ਸਾਲਾ ਰਜਨੀਸ਼ ਮਿੱਤਲ ਨੂੰ ਦੋ ਦਿਨ ਪਹਿਲਾਂ ਬਰੇਨ ਹੈਮਰੇਜ ਹੋਣ ’ਤੇ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਸ੍ਰੀ ਸ਼ੰਟੀ ਦੀ ਦੇਹ ਨੂੰ ਕਾਂਗਰਸ ਪਾਰਟੀ ਦੇ ਝੰਡੇ ਵਿੱਚ ਅੰਤਿਮ ਸੰਸਕਾਰ ਲਈ ਲਿਜਾਇਆ ਗਿਆ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਨਾਭਾ ਤੋਂ ‘ਆਪ’ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਮੇਤ ਸਮਾਜਿਕ, ਧਾਰਮਿਕ ਅਤੇ ਸਿਆਸੀ ਆਗੂ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪਹੁੰਚੇ। ਸ੍ਰੀ ਸ਼ੰਟੀ ਆਪਣੇ ਪਿੱਛੇ ਦੋ ਨਾਬਾਲਗ ਬੱਚੇ ਛੱਡ ਗਏ ਹਨ। ਜ਼ਿਕਰਯੋਗ ਹੈ ਕਿ ਸ੍ਰੀ ਸ਼ੰਟੀ ਪੰਜ ਵਾਰ ਆਪਣੇ ਵਾਰਡ ਵਿੱਚੋਂ ਕੌਂਸਲਰ ਅਤੇ ਦੋ ਵਾਰ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ ਸਨ।
Advertisement