DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Former Sarpanch Joined Aam Aadmi Party: ਸਾਬਕਾ ਸਰਪੰਚ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

ਕੈਬਨਿਟ ਮੰਤਰੀ ਗੋਇਲ ਨੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ।
Advertisement

ਇੱਥੇ ਅੱਜ ਪਿੰਡ ਗਾਗਾ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਨੇ ਸੈਂਕੜੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾ ਲਈ। ਪਿੰਡ ਪੱਧਰ ’ਤੇ ਹੋਈ ਇਸ ਵੱਡੀ ਸਿਆਸੀ ਹਲਚਲ ਨਾਲ ‘ਆਪ’ ਨੂੰ ਨਵਾਂ ਹੁਲਾਰਾ ਮਿਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ। ਲੋਕ ਹੁਣ ਸਿਰਫ਼ ਨਾਅਰਿਆਂ ਦੀ ਗੂੰਜ ਨਹੀਂ, ਸਗੋਂ ਆਪਣੀ ਜ਼ਿੰਦਗੀ ਵਿੱਚ ਸਰਕਾਰੀ ਫ਼ੈਸਲਿਆਂ ਨਾਲ ਲੋਕ ਭਲਾਈ ਸਕੀਮਾਂ ਦੀ ਸਾਰਥਕ ਛਾਪ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਆਸਤ ਨੂੰ ਰਵਾਇਤੀ ਦਾਅ-ਪੇਚਾਂ ਤੋਂ ਕੱਢ ਕੇ ਲੋਕਾਂ ਦੀਆਂ ਰੋਜ਼ਮਰਾ ਲੋੜਾਂ ਅਤੇ ਵਿਕਾਸ ਨਾਲ ਜੋੜਿਆ ਹੈ। ਮੰਤਰੀ ਗੋਇਲ ਨੇ ਕਿਹਾ ਕਿ ‘ਆਪ’ ਨਾਲ ਜੁੜ ਰਹੇ ਲੋਕਾਂ ਦਾ ਵਧਦਾ ਕਾਫ਼ਲਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਵਾਅਦਿਆਂ ਨਾਲੋਂ ਕੰਮ ਦੀ ਭਾਸ਼ਾ ਨੂੰ ਵੱਧ ਮਹੱਤਵ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਕਾਸ ਦੀ ਪਹੁੰਚ ਪਿੰਡ ਦੀ ਆਖ਼ਰੀ ਗਲੀ ਅਤੇ ਲੋਕ-ਭਲਾਈ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪੁੱਜੇ।

ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਪਰਿਵਾਰ ਦਾ ਹਿੱਸਾ ਬਣਨ ’ਤੇ ਜੀ ਆਇਆਂ ਆਖਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਮਕਰੋੜ ਸਾਹਿਬ ਸਣੇ ਸਮੁੱਚੇ ਲਹਿਰਾਗਾਗਾ ਹਲਕੇ ਵਿੱਚ ਪਾਰਟੀ ਦੀ ਜਨਤਕ ਸਾਂਝ ਅਤੇ ਜਥੇਬੰਦਕ ਸਮਰੱਥਾ ਨੂੰ ਨਵਾਂ ਵਿਸਥਾਰ ਮਿਲੇਗਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਰਪੰਚ ਰਾਜਿੰਦਰ ਸਿੰਘ ਗਾਗਾ ਨੇ ਕਿਹਾ ਕਿ ਉਹ ‘ਆਪ’ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਮੰਤਰੀ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਹੋਰ ਵਾਸੀ ਵੀ ਮੌਜੂਦ ਸਨ।

Advertisement

Advertisement
Advertisement
×