Phaguwala Health Center ਦਾ ਨੀਂਹ ਪੱਥਰ ਰੱਖਿਆ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲਾ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕਾ...
Advertisement
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਫੱਗੂਵਾਲਾ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਇਸ ਮਹੱਤਵਪੂਰਨ ਪ੍ਰਾਜੈਕਟ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਬਣਨ ਨਾਲ ਪਿੰਡ ਫੱਗੂਵਾਲਾ ਸਣੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਵਿੱਚ ਅਤੇ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਲਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਫੱਗੂਵਾਲਾ, ਲੱਕੀ ਫੱਗੂਵਾਲਾ, ਜਗਸੀਰ ਸਿੰਘ ਝਨੇੜੀ ਅਤੇ ਬਿੰਦਰ ਖਹਿਰਾ ਹਾਜ਼ਰ ਸਨ।
Advertisement
Advertisement
×

