ਪੱਤਰ ਪ੍ਰੇਰਕ
ਦੇਵੀਗੜ੍ਹ, 9 ਮਈ
ਜੁਲਕਾਂ ਪੁਲੀਸ ਨੇ ਮੁਖਬਰੀ ਦੇ ਆਧਾਰ ’ਤੇ ਪੁਲੀਸ ਪਾਰਟੀ ਨੇ ਗੋਲਡੀ ਢਾਬਾ ਦੇਵੀਗੜ੍ਹ ਦੇ ਉੱਪਰ ਬਣੇ ਕਮਰੇ ਵਿੱਚ ਗੁਰਚਰਨ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਪਿੰਡ ਦੇਵੀਗੜ੍ਹ, ਗੁਰਪਾਲ ਸਿੰਘ ਪੁੱਤਰ ਬੀਰੂ ਸਿੰਘ ਵਾਸੀ ਪਿੰਡ ਪੰਜੇਟਾ ਅਤੇ ਲਖਵਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਮਸੀਂਗਣ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕਰ ਕੇ ਉਨ੍ਹਾਂ ਕੋਲੋਂ 14,200 ਰੁਪਏ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਗਸ਼ਤ ਦੌਰਾਨ ਸਹਾਇਕ ਥਾਣੇਦਾਰ ਧਰਮ ਸਿੰਘ ਨੇ ਸਮੇਤ ਪੁਲਸ ਪਾਰਟੀ ਕਸ਼ਮੀਰ ਸਿੰਘ ਵਾਸੀ ਮਸੀਂਗਣ ਸ਼ੱਕ ਦੇ ਅਧਾਰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 9.5 ਕਿਲੋ ਭੁੱਕੀ ਬਰਾਮਦ ਹੋਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।