ਮਾਲੇਰਕੋਟਲਾ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਚਾਰ ਤੇ ਪੰਚਾਇਤ ਸਮਿਤੀਆਂ ਲਈ 36 ਨਾਮਜ਼ਦਗੀਆਂ ਦਾਖ਼ਲ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਤੇ 3 ਪੰਚਾਇਤ ਸਮਿਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ...
Advertisement
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਤੇ 3 ਪੰਚਾਇਤ ਸਮਿਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਚਾਰ ਨਾਮਜ਼ਦਗੀਆਂ, ਜਦਕਿ ਪੰਚਾਇਤ ਸਮਿਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖ਼ਲ ਹੋਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਵਿੱਚੋਂ ਚੌਂਦਾ, ਮੰਨਵੀ, ਕੁੱਪਕਲਾਂ ਅਤੇ ਸੰਦੌੜ ਲਈ ਚਾਰ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸਮਿਤੀ ਮਾਲੇਰਕੋਟਲਾ (ਐੱਚ) ਲਈ 29, ਬਲਾਕ ਸਮਿਤੀ ਅਮਰਗੜ੍ਹ ਲਈ ਚਾਰ ਅਤੇ ਬਲਾਕ ਸਮਿਤੀ ਅਹਿਮਦਗੜ੍ਹ ਲਈ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਸ਼ਾਮ 3 ਵਜੇ ਤੱਕ ਹੋਵੇਗੀ।
Advertisement
Advertisement
