ਗਹਿਣੇ ਚੋਰੀ ਕਰਨ ਵਾਲੇ ਗਰੋਹ ਦੀਆਂ ਚਾਰ ਔਰਤਾਂ ਗ੍ਰਿਫ਼ਤਾਰ

ਗਹਿਣੇ ਚੋਰੀ ਕਰਨ ਵਾਲੇ ਗਰੋਹ ਦੀਆਂ ਚਾਰ ਔਰਤਾਂ ਗ੍ਰਿਫ਼ਤਾਰ

ਪੁਲੀਸ ਹਿਰਾਸਤ ’ਚ ਵਿਖਾਈ ਦੇ ਰਹੀਆਂ ਗ੍ਰਿਫ਼ਤਾਰ ਕੀਤੀਆਂ ਗਈਆਂ ਮਹਿਲਾਵਾਂ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

ਪਟਿਆਲਾ, 1 ਦਸੰਬਰ

ਪਟਿਆਲਾ ਪੁਲੀਸ ਨੇ ਮੇਲਿਆਂ, ਧਾਰਮਿਕ ਇਕੱਠਾਂ, ਗੁਰਦੁਆਰਿਆਂ ਅਤੇ ਬੱਸਾਂ ਵਿੱਚੋਂ ਲੋਕਾਂ ਦੇ ਸੋਨੇ ਦੇ ਗਹਿਣੇ ਕੱਟਣ ਅਤੇ ਪਰਸ ਚੋਰੀ ਕਰਨ ਵਾਲੇ ਗਰੋਹ ਦੀਆਂ ਚਾਰ ਮਹਿਲਾਵਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਪਾਸੋਂ ਗਹਿਣਿਆਂ ਅਤੇ ਪਰਸ ਆਦਿ ਕੱਟਣ ਲਈ ਵਰਤੇ ਜਾਂਦੇ ਕਟਰ ਅਤੇ ਹੋਰ ਔਜ਼ਾਰ ਵੀ ਬਰਾਮਦ ਕੀਤੇ ਗਏ ਹਨ। ਐੱਸਪੀ (ਡੀ) ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਡੀਐੱਸਪੀ (ਡੀ) ਅਜੈਪਾਲ ਸਿੰਘ ਦੀ ਨਿਗਰਾਨੀ ਅਤੇ ਸੀਆਈਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਇੰਸਪੈਕਟਰ ਤੇ ਟੀਮ ਵੱਲੋਂ ਕੀਤੀਆਂ ਗਈਆਂ ਹਨ। ਇਨ੍ਹਾਂ ਮੁਲਜ਼ਮਾਂ ਵਿੱਚ ਸੀਮਾ ਰਾਣੀ, ਰਾਣੋ, ਦੇਬੋ, ਸੁਖਵੰਤ ਕੌਰ ਉਰਫ਼ ਸੁੱਖੋ ਅਤੇ ਸੀਮਾ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਖਿਲਾਫ਼ ਥਾਣਾ ਅਨਾਜ ਮੰਡੀ ਪਟਿਆਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਤਫ਼ਤੀਸ਼ੀ ਅਫ਼ਸਰ ਇੰਸਪੈਕਟਰ ਸ਼ਮਿੰਦਰ ਨੇ ਦੱਸਿਆ ਕਿ ਇਹ ਗਰੋਹ ਨਾ ਸਿਰਫ਼ ਪੰਜਾਬ, ਬਲਕਿ ਹਰਿਆਣਾ ਤੇ ਹਿਮਾਚਲ ਤੱਕ ਵੀ ਮਾਰ ਕਰਦਾ ਹੈ ਜਿਸ ਤਹਿਤ ਇਨ੍ਹਾਂ ਖ਼ਿਲਾਫ਼ ਚੋਰੀ, ਸਨੈਚਿੰਗ ਅਤੇ ਨਸ਼ਾ ਤਸਕਰੀ ਦੇ ਕੇਸ ਵੱਖ-ਵੱਖ ਰਾਜਾਂ ਵਿੱਚ ਵੀ ਦਰਜ ਹਨ। ਇਨ੍ਹਾਂ ਦਾ ਪੁਲੀਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All