DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਰੀਡਮ ਫਾਈਟਰ ਪਰਿਵਾਰਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਸਨਮਾਨ ਸਹੂਲਤਾਂ ਨੂੰ ਅਣਗੌਲਿਆ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਨਾਲ ਮੀਟਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ ਸਿਮਰਪ੍ਰੀਤ ਕੌਰ।
Advertisement
ਸਹਾਇਕ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਨੇ ਰੋਸ ਜ਼ਾਹਿਰ ਕੀਤਾ ਕਿ ਇੱਥੋਂ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਦੇ ਹੱਲ ਪ੍ਰਤੀ ਸੁਹਿਰਦ ਨਹੀਂ ਹਨ।

ਜਥੇਬੰਦੀ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀ ਨਾਲ ਸਬੰਧਤ ਸਕੂਲ ਦਾ ਸੁੰਦਰੀਕਰਨ, ਸੜਕ ਦਾ ਉਦਘਾਟਨ, ਸਕੂਲਾਂ ਦੇ ਨਾਂ ਰੱਖਣ ਦੀ ਪ੍ਰਕਿਰਿਆ, ਸਰਕਾਰੀ ਦਫ਼ਤਰਾਂ ਵਿੱਚ ਮਾਣ-ਸਨਮਾਨ ਲਾਗੂ ਕਰਵਾਉਣ ਵਿੱਚ ਅਧਿਕਾਰੀ ਅਸਫ਼ਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮਹੀਨੇ ਫਰੀਡਮ ਫਾਈਟਰ ਪਰਿਵਾਰਾਂ ਨਾਲ ਮੀਟਿੰਗ ਕਰਨ ਅਤੇ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰਾਂ ਦੀ ਮੌਜੂਦਗੀ ਨੂੰ ਲਾਜ਼ਮੀ ਕੀਤਾ ਗਿਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇ ਮਹੀਨੇ ਬਾਅਦ ਮੀਟਿੰਗ ਰੱਖ ਕੇ ਮਨਮਾਨੀਆਂ ਕੀਤੀਆਂ ਜਾ ਰਹੀਆਂ ਹਨ।

Advertisement

ਐਸੋਸੀਏਸ਼ਨ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਮਸਲਿਆਂ ਦਾ ਹੱਲ ਨਾ ਹੋਣ ’ਤੇ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਗਣਤੰਤਰ ਦਿਵਸ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਸਬੰਧੀ 15 ਜਨਵਰੀ ਤੋਂ ਬਾਅਦ ਸੂਬਾ ਕਮੇਟੀ ਵੱਲੋਂ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।

Advertisement

ਜਥੇਬੰਦੀ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਸਹਾਇਕ ਕਮਿਸ਼ਨਰ ਨੂੰ ਸਰਕਾਰ ਦੇ ਨਾਂ ਮੈਮੋਰੰਡਮ ਦਿੰਦਿਆਂ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਬਿਤ ਮਸਲਿਆਂ ਨੂੰ ਜਲਦੀ ਹੱਲ ਕਰਨ ਅਤੇ ਇਨ੍ਹਾਂ ਪਰਿਵਾਰਾਂ ਦੇ ਮਾਣ-ਸਨਮਾਨ ਬਹਾਲ ਰੱਖਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਰਾਜ ਕੁਮਾਰ ਡਕਾਲਾ, ਅਮਰਪ੍ਰੀਤ ਸਿੰਘ ਬੋਬੀ, ਇੰਦਰਪਾਲ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਮਾਨ, ਗੁਰਇੰਕਬਾਲ ਸਿੰਘ ਸੰਧੂ, ਅਜੇ ਖੰਨਾ, ਕਮਲਦੀਪ ਸਿੰਘ ਗਿੱਲ ਪਰਮਜੀਤ ਸਿੰਘ, ਪ੍ਰਭਜੀਤ ਸਿੰਘ, ਵਰਿੰਦਰ ਧੀਮਾਨ, ਬਲਵਿੰਦਰ ਸਿੰਘ, ਹਰਦੀਪ ਸਿੰਘ, ਰਾਜਿੰਦਰ ਵਡੇਰਾ, ਰਘਬੀਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ ਵਿਰਕ ਅਤੇ ਨਰਿੰਦਰ ਸਿੰਘ ਹਾਜ਼ਰ ਸਨ।

Advertisement
×