ਪਟਿਆਲਾ ’ਚ ਸੁਤੰਤਰਤਾ ਸੰਗਰਾਮੀ ਗੈਲਰੀ ਅਤੇ ‘ਵਾਲ ਆਫ਼ ਫ਼ੇਮ’ ਲੋਕਾਂ ਨੂੰ ਸਮਰਪਿਤ : The Tribune India

ਪਟਿਆਲਾ ’ਚ ਸੁਤੰਤਰਤਾ ਸੰਗਰਾਮੀ ਗੈਲਰੀ ਅਤੇ ‘ਵਾਲ ਆਫ਼ ਫ਼ੇਮ’ ਲੋਕਾਂ ਨੂੰ ਸਮਰਪਿਤ

ਪਟਿਆਲਾ ’ਚ ਸੁਤੰਤਰਤਾ ਸੰਗਰਾਮੀ ਗੈਲਰੀ ਅਤੇ ‘ਵਾਲ ਆਫ਼ ਫ਼ੇਮ’ ਲੋਕਾਂ ਨੂੰ ਸਮਰਪਿਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਮੋਹਤਬਰ।

ਸਰਬਜੀਤ ਸਿੰਘ ਭੰਗੂ

ਪਟਿਆਲਾ, 14 ਅਗਸਤ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸੰਧਿਆ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਤ ਕੀਤੀ ਗਈ ਸੁਤੰਤਰਤਾ ਸੰਗਰਾਮੀ ਗੈਲਰੀ ਅਤੇ ‘ਵਾਲ ਆਫ਼ ਫ਼ੇਮ’ ਲੋਕਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਨਾਲ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ, ਵਿਧਾਇਕ ਅਜੀਤਪਾਲ ਕੋਹਲੀ ਤੇ ਡਾ. ਬਲਬੀਰ ਸਿੰਘ ਸਮੇਤ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੌਜੂਦ ਸਨ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਜੁਝਾਰੂ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਸੁਤੰਰਤਤਾ ਸੰਗਰਾਮੀਆਂ ਦੀਆਂ ਤਸਵੀਰਾਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ’ਚ ਪ੍ਰਸਿੱਧੀ ਹਾਸਲ ਕਰਨ ਵਾਲੇ ਬੱਚਿਆਂ ਤੇ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ‘ਵਾਲ ਆਫ਼ ਫ਼ੇਮ’ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। 

ਇਸ ਮੌਕੇ ਵਿੱਤ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਮੌਕੇ ਵੇਟਲਿਫ਼ਟਿੰਗ ’ਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਿੰਡ ਮੈਹਸ ਦੀ ਪਾਵਰ ਗਰਲ ਹਰਜਿੰਦਰ ਕੌਰ, ਨੌਜਵਾਨ ਸਿੱਖ ਇਤਿਹਾਸਕਾਰ ਸਿਮਰ ਸਿੰਘ, ਮਾਰਸ ਬੀ ਸਪੈਲਿੰਗ ਕੰਪੀਟੀਸ਼ਨ-2022 ’ਚ ਪਹਿਲਾ ਰੈਂਕ ਪ੍ਰਾਪਤ ਸਿਮਰਨਦੀਪ ਕੌਰ, ਆਈ.ਐਸ.ਸੀ ਬੋਰਡ ਦੀ 12ਵੀਂ ਜਮਾਤ-22 ਆਲ ਇੰਡੀਆ ਦੂਜਾ ਰੈਂਕ ਤੇ ਪੰਜਾਬ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੋਏ ਜੈਸਮੀਨ ਕੌਰ, ਸਾਊਥ ਕੋਰੀਆ ’ਚ ਹੋਈ 15ਵੀਂ ਵਿਸ਼ਵ ਤਾਇਕਵਾਂਡੋ ਚੈਂਪੀਅਨਸ਼ਿਪ-2022 ਵਿੱਚ ਸੋਨ ਤਗ਼ਮਾ ਜੇਤੂ ਰਵਯਾ, ਸ਼ਿਮਲਾ ਤੋਂ ਮਨਾਲੀ ਸਪਿਤੀ ਸਰਕਟ ਦੀ 14,960 ਫੁੱਟ ਉਚਾਈ ਉਪਰ 800 ਕਿਲੋਮੀਟਰ ਸਫ਼ਰ 20 ਦਿਨਾਂ ਵਿੱਚ ਪੂਰਾ ਕਰਨ ਵਾਲੀ ਰਾਵੀ ਕੌਰ ਬਧੇਸ਼ਾ ਸਮੇਤ ਬੱਕਰੀ ਦੇ ਦੁੱਧ ਨੂੰ ਵਪਾਰਕ ਪੱਧਰ ਉੱਤੇ ਵੇਚਣ ਦਾ ਸੰਕਲਪ ਰੱਖਕੇ ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2022 ’ਚ 51 ਹਜ਼ਾਰ ਰੁਪਏ ਦਾ ਇਨਾਮ ਜੇਤੂ ਮੰਨਤ ਮਹਿਮੀ ਦਾ ਸਨਮਾਨ ਕੀਤਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਜਥੇਬੰਦੀ ਦੇ ਪ੍ਰਧਾਨ ਅਮਰੀਕ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜਨਰਲ ਸਕੱਤਰ ਇੰਦਰਪਾਲ ਸੋਨੀ ਸਮੇਤ ਗੁਰਪ੍ਰੀਤ ਕੋਹਲੀ, ਅਮਰਪ੍ਰੀਤ ਬੌਬੀ, ਚਰਨਜੀਤ ਭੁੱਲਰ, ਵਰਿੰਦਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। 

ਚੀਮਾ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦੀਆਂ ਬੱਚੀਆਂ ਨਾਲ ਮੁਲਾਕਾਤ

ਪਟਿਆਲਾ: ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਾਹੌਰੀ ਗੇਟ ਵਿੱਚ ਸਥਿਤ ਐੱਸ.ਡੀ.ਕੇ.ਐੱਸ. ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿੱਚ ਰਹਿ ਰਹੀਆਂ ਬੱਚੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ ਦਿੰਦਿਆਂ ਮਠਿਆਈ ਭੇਟ ਕੀਤੀ। ਉਨ੍ਹਾਂ ਬਾਲ ਨਿਕੇਤਨ ਤੇ ਲੜਕੀਆਂ ਦੇ ਅਨਾਥ ਆਸ਼ਰਮ ਦੀ ਚੇਅਰਪਰਸਨ ਉਰਮਿਲਾ ਪੁਰੀ ਨਾਲ ਮੁਲਾਕਾਤ ਕਰ ਕੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇੱਥੇ ਰਹਿ ਰਹੀਆਂ ਬੱਚੀਆਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਮਦਦ ਦੀ ਲੋੜ ਹੈ ਤਾਂ ਡੀਸੀ ਰਾਹੀਂ ਉਸਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਬਾਲ ਨਿਕੇਤਨ ਸਮੇਤ ਪੰਜਾਬ ਦੇ ਸਾਰੇ ਅਜਿਹੇ ਆਸ਼ਰਮਾਂ ਦੀ ਮਦਦ ਲਈ ਵਚਨਬੱਧ ਹੈ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All