Fuel Price Hike Protest: ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਮਹਿੰਗਾਈ ਅਤੇ ਕਾਰਪੋਰੇਟ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਵੱਲੋਂ ਅੱਜ ਇੱਥੇ ਅੰਬੇਡਕਰ ਚੌਕ (ਫੁਹਾਰਾ ਚੌਕ) ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਕਿਹਾ ਕਿ ਡੀਜ਼ਲ, ਪੈਟਰੋਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਲੋਕ, ਕਿਸਾਨ ਅਤੇ ਮਜ਼ਦੂਰ ਵਰਗ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਖੜਾ ਬਿਆਸ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਨੂੰ ਖਤਮ ਕਰਨ ਅਤੇ ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਨੀਤੀਆਂ ਲੋਕ ਹਿੱਤਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਹਿੰਗਾਈ ਅਤੇ ਹੋਰ ਲੋਕ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਗਏ ਤਾਂ ਯੂਨੀਅਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਤੇ ਪੁਤਲਾ ਫੂਕ ਮੁਹਿੰਮ ਜਾਰੀ ਰੱਖੀ ਜਾਵੇਗੀ। ਇਸ ਮੌਕੇ ਤਜਿੰਦਰ ਸਿੰਘ ਮੋਹੀ, ਲੱਖਾ ਸਿੰਘ ਕਬੂਲਪੁਰ, ਲੱਖਾ ਲੰਬੜਦਾਰ ਸੋਟੀ ਹਾਜ਼ਰ ਸਨ।

