DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸਕੂਲ ’ਚ ਲੈਕਚਰਾਰਾਂ ਦੀ ਘਾਟ ਕਾਰਨ ਵਿਦਿਆਰਥਣਾਂ ਦਾ ਭਵਿੱਖ ਦਾਅ ’ਤੇ

ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ; ਜ਼ਿਲ੍ਹਾ ਸਿੱਖਿਆ ਅਫ਼ਸਰ ਨੇ

  • fb
  • twitter
  • whatsapp
  • whatsapp
Advertisement

ਸਥਾਨਕ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਣਾ (ਕੰਨਿਆ) ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਕਰੀਬ 200 ਵਿਦਿਆਰਥਣਾਂ ਨੂੰ ਪੜ੍ਹਾਉਣ ਲਈ ਪਿਛਲੇ ਚਾਰ ਮਹੀਨਿਆਂ ਤੋਂ ਅਧਿਆਪਕ ਨਾ ਹੋਣ ਕਾਰਨ ਉਨ੍ਹਾਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ।

ਮਾਪਿਆਂ ਨੇ ਪਹਿਲਾਂ ਜ਼ੁਬਾਨੀ ਤੌਰ ’ਤੇ ਸਕੂਲ ਪ੍ਰਬੰਧਕਾਂ ਕੋਲ ਬੇਨਤੀ ਕੀਤੀ ਸੀ, ਪਰ ਕੋਈ ਨਤੀਜਾ ਨਾ ਨਿਕਲਣ ਕਾਰਨ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਵਿਦਿਆਰਥਣਾਂ ਦੇ ਮਾਪਿਆਂ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਰੀਬ 200 ਵਿਦਿਆਰਥਣਾਂ ਆਪਣੇ ਸਾਧਨਾਂ ਰਾਹੀਂ ਪੜ੍ਹਨ ਆਉਂਦੀਆਂ ਹਨ। ਪ੍ਰਿੰਸੀਪਲ, ਪੋਲੀਟੀਕਲ ਸਾਇੰਸ ਅਤੇ ਇਤਿਹਾਸ ਦੇ ਲੈਕਚਰਾਰਾਂ ਦੇ ਸੇਵਾਮੁਕਤ ਹੋਣ ਅਤੇ ਅੰਗਰੇਜ਼ੀ ਦੇ ਲੈਕਚਰਾਰ ਦੇ ਤਬਾਦਲੇ ਤੋਂ ਬਾਅਦ ਅਪਰੈਲ ਮਹੀਨੇ ਤੋਂ ਅੱਜ ਤੱਕ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਵੱਲੋਂ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ ਗਿਆ। ਸੀ ਪੀ ਆਈ (ਐੱਮ) ਦੇ ਤਹਿਸੀਲ ਸਕੱਤਰ ਕਾਮਰੇਡ ਗੁਰਬਖ਼ਸ਼ ਸਿੰਘ ਧਨੇਠਾ ਅਤੇ ਕਿਸਾਨ ਆਗੂ ਕਾਮਰੇਡ ਅਜੈਬ ਸਿੰਘ ਕੁਲਾਰਾਂ ਸਣੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲ ਵਿੱਚ ਲੈਕਚਰਾਰਾਂ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ।

Advertisement

ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਸੀ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸੋਮਵਾਰ ਨੂੰ ਜਾਣਕਾਰੀ ਲੈ ਕੇ ਲੋੜੀਂਦੇ ਬਦਲਵੇਂ ਪ੍ਰਬੰਧ ਕਰ ਦਿੱਤੇ ਜਾਣਗੇ।

Advertisement

Advertisement
×