DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਗਨ ਚੌਕ-ਬੱਸ ਅੱਡਾ ਸੁਧਾਰ ਯੋਜਨਾ ਤਿਆਰ

w ਰਾਜਪੁਰਾ ਦੇ ਦਾਖਲਾ ਰਸਤਿਆਂ ਦੇ ਸੁੰਦਰੀਕਰਨ ਤੇ ਟ੍ਰੈਫਿਕ ਪ੍ਰਬੰਧ ਸੁਧਾਰਨ ਦੀ ਤਜਵੀਜ਼

  • fb
  • twitter
  • whatsapp
  • whatsapp
featured-img featured-img
ਐੱਸ ਡੀ ਐੱਮ ਨਮਨ ਮਾਰਕਨ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।
Advertisement

ਰਾਜਪੁਰਾ ਦੇ ਐੱਸ ਡੀ ਐੱਮ ਨੇ ਅੱਜ ਗਗਨ ਚੌਕ, ਨੇੜੇ ਲੱਗਦੀਆਂ ਸੜਕਾਂ, ਬੱਸ ਅੱਡੇ ਅਤੇ ਹੋਰ ਮਹੱਤਵਪੂਰਨ ਥਾਵਾਂ ਦਾ ਦੌਰਾ ਕਰਕੇ ਸ਼ਹਿਰ ਦੇ ਮੂੰਹ-ਮੁਹਾਂਦਰੇ ਨੂੰ ਸੁਧਾਰਨ ਅਤੇ ਟ੍ਰੈਫਿਕ ਵਿਵਸਥਾ ਮਜ਼ਬੂਤ ਕਰਨ ਲਈ ਯੋਜਨਾ ਤਿਆਰ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਸਬੰਧਤ ਥਾਣਾ ਮੁਖੀ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ, ਟ੍ਰੈਫਿਕ ਪੁਲੀਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਐੱਸ ਡੀ ਐੱਮ ਨਮਨ ਮਾਰਕਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਹੁਕਮਾਂ ਅਨੁਸਾਰ ਰਾਜਪੁਰਾ ਸ਼ਹਿਰ ਅੰਦਰ ਦਾਖਲ ਹੋਣ ਵਾਲੀਆਂ ਸੜਕਾਂ ਨੇੜੇ ਸਾਫ਼-ਸਫ਼ਾਈ ਕਰਵਾ ਕੇ ਇਲਾਕਿਆਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਨੈਸ਼ਨਲ ਹਾਈਵੇਅ ਦਾ ਕੰਮ ਕਰ ਰਹੇ ਠੇਕੇਦਾਰ ਦੇ ਨੁਮਾਇੰਦੇ ਨੂੰ ਸੱਦ ਕੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਰਾਹਗੀਰਾਂ ਨੂੰ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਤਾਲਮੇਲ ਨਾਲ ਸਾਰੇ ਕੰਮ ਜਲਦ ਮੁਕੰਮਲ ਕਰਵਾਏ ਜਾਣਗੇ।

Advertisement
Advertisement
×