ਗੈਂਗਸਟਰ ਨੀਟਾ ਦਿਓਲ ਵੱਲੋ ਜੇਲ੍ਹ ’ਚ ਖੁਦਕੁਸ਼ੀ ਦੀ ਕੋਸ਼ਿਸ਼

ਗੈਂਗਸਟਰ ਨੀਟਾ ਦਿਓਲ ਵੱਲੋ ਜੇਲ੍ਹ ’ਚ ਖੁਦਕੁਸ਼ੀ ਦੀ ਕੋਸ਼ਿਸ਼

ਜੈਸਮੀਨ ਭਾਰਦਵਾਜ
ਨਾਭਾ, 20 ਜੁਲਾਈ

ਇਥੋਂ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਗੈਂਗਸਟਰ ਕੁਲਪ੍ਰੀਤ ਸਿੰਘ ਉਰਫ ਨੀਟਾ ਦਿਓਲ ਨੇ ਕਥਿਤ ਤੌਰ ’ਤੇ ਦੇਰ ਰਾਤ ਗਲ਼ ਫਾਹਾ ਲੈ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਸੁੱਖਾ ਗਿੱਲ ਲੰਮੇ ਗਰੁੱਪ ਨੇ ਲਈ ਕਾਰੋਬਾਰੀ ਦੀ ਹੱਤਿਆ ਦੀ ਜ਼ਿੰਮੇਵਾਰੀ

ਸਿਪਾਹੀ ਸੁਖਚੈਨ ਸਿੰਘ ਨੇ ਨੀਟਾ ਦਿਓਲ ਨੂੰ ਪੱਖੇ ਨਾਲ ਪਰਨਾ ਬੰਨ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਦਿਆਂ ਦੇਖਿਆ। ਉਸਦੇ ਰੌਲਾ ਪਾਉਣ 'ਤੇ ਸਹਾਇਕ ਸੁਪਰਡੈਂਟ ਸੰਦੀਪ ਸਿੰਘ ਤੇ ਹੋਰਨਾਂ ਮੁਲਾਜ਼ਮਾਂ ਨੇ ਨੀਟਾ ਨੂੰ ਹੇਠਾਂ ਉਤਾਰਿਆ। ਡਿਪਟੀ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਉਸਦੀ ਕਿਸੇ ਮਹਿਲਾ ਦੋਸਤ ਜਾਂ ਪਤਨੀ ਨੂੰ ਜੇਲ੍ਹ ਵਿਚ ਮੋਬਾਈਲ ਪਹੁੰਚਾਉਣ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ, ਜਿਸ ਕਾਰਨ ਉਸ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਜੇਲ੍ਹ ਪ੍ਰਸ਼ਾਸਨ ਮੁਤਾਬਿਕ ਨੀਟਾ ਦਿਓਲ ਦੀ ਸਿਹਤ ਠੀਕ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All