ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਸਿਹਤ ਮੁਲਾਜ਼ਮਾਂ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪ੍ਰਧਾਨ ਸਵਰਨ ਸਿੰਘ ਬੰਗਾ ਦੀ ਅਗਵਾਈ ਹੇਠ ਇੱਥੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫਤਰ ਮੂਹਰੇ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਮੈਡੀਕਲ ਸੁਪਰਡੈਂਟ ਅਤੇ ਗੌਰਮਿੰਟ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਹੀਂ ਸਿਹਤ ਮੰਤਰੀ ਦੇ...
Advertisement
ਸਿਹਤ ਮੁਲਾਜ਼ਮਾਂ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪ੍ਰਧਾਨ ਸਵਰਨ ਸਿੰਘ ਬੰਗਾ ਦੀ ਅਗਵਾਈ ਹੇਠ ਇੱਥੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੇ ਦਫਤਰ ਮੂਹਰੇ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਮੈਡੀਕਲ ਸੁਪਰਡੈਂਟ ਅਤੇ ਗੌਰਮਿੰਟ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਹੀਂ ਸਿਹਤ ਮੰਤਰੀ ਦੇ ਨਾਂ ਮੰਗ ਪੱਤਰ ਵੀ ਭੇਜਿਆ। ਆਗੂਆਂ ਨੇ ਮੰਗ ਕੀਤੀ ਗਈ ਕਿ ਕਰਮਚਾਰੀਆਂ ਦੀ ਸਿੱਧੀ ਤੇ ਰੈਗੂਲਰ ਭਰਤੀ ਕੀਤੀ ਜਾਵੇ, ਠੇਕਾ ਅਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਪੈਸਕੋ ਦਾ ਠੇਕਾ ਰੱਦ ਹੋਵੇ, ਨਵੀਂ ਭਰਤੀ ਨਰਸਿੰਗ ਕੇਡਰ ਨੂੰ 4600 ਗ੍ਰੇਡ ਪੇਅ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਵੇ, ਪਰਖ਼ ਕਾਲ ਦੋ ਸਾਲ ਕੀਤਾ ਜਾਵੇੇ। ਪ੍ਰਧਾਨ ਸਵਰਨ ਸਿੰਘ ਬੰਗਾ ਨੇ ਕਿਹਾ ਕਿ ਜੇ 15 ਦਿਨਾਂ ’ਚ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਗਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ ਲੜੀਵਾਰ ਐਕਸ਼ਨ ਕੀਤੇ ਜਾਣਗੇ।
Advertisement
Advertisement
