ਪੱਤਰ ਪ੍ਰੇਰਕ
ਪਟਿਆਲਾ, 29 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਐਲਾਨ ਕੀਤਾ ਕਿ ਅਕਾਲੀ-ਬਸਪਾ ਸਰਕਾਰ ਦੇ ਸੱਤਾ ’ਚ ਆਉਣ ਦੇ ਮਹਿਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਘਨੌਰ ਨੂੰ ਤਹਿਸੀਲ ਦਾ ਦਰਜਾ ਦਿਵਾ ਕੇ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਦਿਵਾਈ ਜਾਵੇਗੀ। ਉਨ੍ਹਾਂ ਆਖਿਆ ਕਿ ਘਨੌਰ ਅਹਿਮ ਹਲਕਾ ਹੋਣ ਦੇ ਬਾਵਜੂਦ ਵੀ ਇੱਥੋਂ ਦੇ ਲੋਕਾਂ ਨੂੰ ਆਪਣੇ ਤਹਿਸੀਲ ਸਬੰਧੀ ਛੋਟੇ-ਛੋਟੇ ਕੰਮਾਂ-ਕਾਰਾਂ ਲਈ ਰਾਜਪੁਰਾ ਜਾਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਦਾ ਕੀਮਤੀ ਸਮਾਂ ਤੇ ਪੈਸਾ ਅਜਾਈਂ ਗਵਾਉਣਾ ਪੈਂਦਾ ਹੈ।