ਪਟਿਆਲਾ: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪਰਣਾਮ ਸਿੰਘ ਨੂੰ ਇਥੋਂ ਬਦਲ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਲਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਉਥੋਂ ਬਦਲ ਕੇ ਗਿਆਨੀ ਫੂਲਾ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਦਾ ਹੈੱਡ ਗ੍ਰੰਥੀ ਲਾਇਆ ਗਿਆ ਹੈ। ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਕਥਾ ਵਾਚਕ ਗਿਆਨੀ ਪ੍ਰਿਤਪਾਲ ਸਿੰਘ, ਰਣਧੀਰ ਸਿੰਘ ਧੀਰਾ, ਭਾਈ ਦਰਸ਼ਨ ਸਿੰਘ, ਭਾਈ ਹਰਕਿਰਤ ਸਿੰਘ, ਆਤਮ ਪ੍ਰਕਾਸ਼ ਸਿੰਘ ਅਤੇ ਗੁਰਤੇਜ ਸਿੰਘ ਸਮੇਤ ਹੋਰ ਸਟਾਫ ਨੇ ਨਵੇਂ ਹੈੱਡ ਗ੍ਰੰਥੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। -ਖੇਤਰੀ ਪ੍ਰਤੀਨਿਧ