ਗਿਆਨੀ ਪ੍ਰਿਤਪਾਲ ਸਿੰਘ ਦਾ ਸਨਮਾਨ
ਰਾਜਪੁਰਾ: ਕੇਂਦਰੀ ਗੁਰਦੁਆਰਾ ਗੁਰੂ ਸਿੰਘ ਸਭਾ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਅਤੇ ਗੁਰਦੁਆਰਾ ਭਗਤ ਰਵੀਦਾਸ ਜੀ ਕਾਲਕਾ ਰੋਡ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗਿਆਨੀ ਭੁਪਿੰਦਰ ਸਿੰਘ ਗੋਲੂ ਅਤੇ ਪਰਮਜੀਤ ਸਿੰਘ ਮਾਹੀ ਦੀ ਸਾਂਝੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਭਾਈ ਬਰਜਿੰਦਰ ਸਿੰਘ ਪਰਵਾਨਾ, ਸੀਨੀਅਰ ਆਗੂ ਬਲਵਿੰਦਰ ਸਿੰਘ ਨੇਪਰਾਂ ਅਤੇ ਜਸਵੀਰ ਸਿੰਘ ਜੱਸੀ ਸਣੇ ਹੋਰਨਾਂ ਨੇ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਨੇੜਲੇ ਪਿੰਡ ਬਪਰੌਰ ਵਾਸੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਦੇ ਨਵ ਨਿਯੁਕਤ ਹੈੱਡ ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
ਭਾਈ ਗਿਆਨੀ ਪ੍ਰਿਤਪਾਲ ਸਿੰਘ ਦਾ ਸਨਮਾਨ ਕਰਦੇ ਹੋਏ ਆਗੂ। -ਫੋਟੋ: ਮਰਦਾਂਪੁਰ