DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Gold Loan Fraud Protest: ਬੈਂਕ ਉਪਭੋਗਤਾਵਾਂ ਨਾਲ ਧੋਖਾਧੜੀ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਧਰਨਾ ਦਿੱਤਾ

ਗਿਰਵੀ ਰੱਖੇ ਸੋਨੇ ’ਤੇ ਫਰਜ਼ੀ ਨਾਵਾਂ ਹੇਠ ਵੱਧ ਰਕਮ ਦੇ ਲੋਨ ਦੇਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਅਤੇ ਕਿਸਾਨ ਯੂਨੀਅਨ ਦੇ ਆਗੂ ਬੈਂਕ ਅੱਗੇ ਰੋਸ ਪ੍ਰਗਟਾਉਂਦੇ ਹੋਏ।
Advertisement
ਇੱਥੇ ਨਿੱਜੀ ਗੋਲਡ ਲੋਨ ਬੈਂਕ ਦੇ ਸਾਬਕਾ ਮੈਨੇਜਰ ਵੱਲੋਂ ਗਾਹਕਾਂ ਨਾਲ ਧੋਖਾਧੜੀ ਕਰਨ ਦੇ ਵਿਰੋਧ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਦਰਜਨਾਂ ਆਗੂਆਂ ਅਤੇ ਪੀੜਤਾਂ ਨੇ ਬੈਂਕ ਅੱਗੇ ਧਰਨਾ ਦਿੱਤਾ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਪਭੋਗਤਾਵਾਂ ਦਾ ਦੋਸ਼ ਹੈ ਕਿ ਸਾਬਕਾ ਮੈਨੇਜਰ ਨੇ ਗਾਹਕਾਂ ਦੇ ਗਿਰਵੀ ਰੱਖੇ ਸੋਨੇ ’ਤੇ ਫਰਜ਼ੀ ਨਾਵਾਂ ਹੇਠ ਵੱਧ ਰਕਮ ਦੇ ਕਰਜ਼ੇ ਲੈ ਕੇ ਧੋਖਾਧੜੀ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਬੈਂਕ ਦਾ ਲਾਇਸੈਂਸ ਰੱਦ ਕਰਨ ਅਤੇ ਪੀੜਤ ਗਾਹਕਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੀੜਤਾਂ ਅਮਰਜੀਤ ਸਿੰਘ ਵਾਸੀ ਪਿੰਡ ਮੁਨਸ਼ੀਵਾਲਾ ਤੇ ਹਰਿੰਦਰਜੀਤ ਸਿੰਘ ਵਾਸੀ ਬਾਦਸ਼ਾਹਪੁਰ ਕਾਲੇਕੀ ਨੇ ਦੱਸਿਆ ਕਿ ਉਨ੍ਹਾਂ ਕਈ ਸਾਲ ਪਹਿਲਾਂ ਆਪਣਾ ਸੋਨਾ ਗਿਰਵੀ ਰੱਖ ਕੇ ਲੋਨ ਲਿਆ ਸੀ। ਕਰਜ਼ੇ ਦਾ ਸਮੇਂ ਸਿਰ ਭੁਗਤਾਨ ਕਰਨ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਦਾ ਸੋਨਾ ਵਾਪਸ ਨਹੀਂ ਕੀਤਾ ਗਿਆ।ਪੀੜਤਾ ਸੁਨੀਤਾ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਗਿਰਵੀ ਰੱਖੇ ਸੋਨੇ ਦੇ ਆਧਾਰ ’ਤੇ ਬੈਂਕ ਨੇ ਕਥਿਤ ਤੌਰ ’ਤੇ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਵੀ ਲੋਨ ਜਾਰੀ ਕਰ ਦਿੱਤਾ। ਬੈਂਕ ਖਾਤਿਆਂ ਵਿੱਚ ਕਿਸ਼ਤਾਂ ਅਤੇ ਭੁਗਤਾਨ ਦੀ ਕੋਈ ਐਂਟਰੀ ਹੀ ਨਹੀਂ ਕੀਤੀ ਗਈ, ਜਿਸ ਕਾਰਨ ਹੁਣ ਉਨ੍ਹਾਂ ਦੇ ਖਾਤੇ ਡਿਫਾਲਟਰ ਦਿਖਾਏ ਜਾ ਰਹੇ ਹਨ। ਉਨ੍ਹਾਂ ਸਾਰੇ ਦਸਤਾਵੇਜ਼ਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕਿਸਾਨ ਆਗੂ ਸੁਖਵਿੰਦਰ ਸਿੰਘ ਤੁੱਲੇਵਾਲ ਅਤੇ ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਘੁਟਾਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਆਮ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਈ ਜਾ ਸਕੇ ਅਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

10 ਜੁਲਾਈ ਤੱਕ ਸਾਰੇ ਮਸਲੇ ਹੱਲ ਕੀਤੇ ਜਾਣਗੇ: ਮੈਨੇਜਰ

ਮੌਜੂਦਾ ਬ੍ਰਾਂਚ ਮੈਨੇਜਰ ਯਾਦਵਿੰਦਰ ਸਿੰਘ ਨੇ ਮੰਨਿਆ ਕਿ ਸਾਬਕਾ ਮੈਨੇਜਰ ਵਿਪਨ ਕੁਮਾਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗਾਹਕਾਂ ਅਤੇ ਬੈਂਕ, ਦੋਵਾਂ ਨਾਲ ਵੱਡੀ ਧੋਖਾਧੜੀ ਕੀਤੀ ਹੈ। ਇਸੇ ਕਾਰਨ ਬੈਂਕ ਵੱਲੋਂ ਵਿਪਨ ਕੁਮਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੈਨੇਜਰ ਨੇ ਪੀੜਤ ਗਾਹਕਾਂ ਨੂੰ ਭਰੋਸਾ ਦਿੱਤਾ ਕਿ 10 ਜੁਲਾਈ ਤੱਕ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ।

Advertisement

ਅਜੇ ਤੱਕ ਕਿਸੇ ਧਿਰ ਦੀ ਸ਼ਿਕਾਇਤ ਨਹੀਂ ਪੁੱਜੀ: ਥਾਣਾ ਮੁਖੀ

ਥਾਣਾ ਮੁਖੀ ਬਲਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਪੀੜਤ ਵੱਲੋਂ ਉਨ੍ਹਾਂ ਕੋਲੇ ਸ਼ਿਕਾਇਤ ਨਹੀਂ ਆਈ ਹੈ। ਜੇਕਰ ਪੀੜਤਾਂ ਵੱਲੋਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਪੜਤਾਲ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
×